● On air now · ਟੀਵੀ ਪੰਜਾਬ

Punjabi News · Since 2013

Breaking

ਗੈਂਗਸਟਰ ਨਰੂਆਣਾ ਦਾ ਮੰਨੇ ਨੇ ਇਸ ਕਾਰਨ ਕੀਤਾ ਕਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਬਠਿੰਡਾ- ਏ ਕੈਟਾਗਿਰੀ ਦੇ ਗੈਂਗਸਟਰ ਰਹੇ ਕੁਲਵੀਰ ਨਰੂਆਣਾ ਨੂੰ ਗੋਲ਼ੀਆਂ ਨਾਲ ਭੁੰਨਣ ਵਾਲੇ ਉਸੇ ਦੇ ਹੀ ਸਾਥੀ ਮਨਜਿੰਦਰ ਮੰਨਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬਠਿੰਡਾ ਦੇ ਐੱਸ. ਐੱਸ. ਪੀ. ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਮਨਜਿੰਦਰ ਸਿੰਘ…


ਬਠਿੰਡਾ- ਏ ਕੈਟਾਗਿਰੀ ਦੇ ਗੈਂਗਸਟਰ ਰਹੇ ਕੁਲਵੀਰ ਨਰੂਆਣਾ ਨੂੰ ਗੋਲ਼ੀਆਂ ਨਾਲ ਭੁੰਨਣ ਵਾਲੇ ਉਸੇ ਦੇ ਹੀ ਸਾਥੀ ਮਨਜਿੰਦਰ ਮੰਨਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬਠਿੰਡਾ ਦੇ ਐੱਸ. ਐੱਸ. ਪੀ. ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਮਨਜਿੰਦਰ ਸਿੰਘ ਮੰਨਾ ਜੋ ਕਿ ਕੁਲਵੀਰ ਨਰੂਆਣਾ ਦਾ ਸਾਥੀ ਅਤੇ ਉਸ ਨਿੱਜੀ ਬੌਡੀਗਾਰਡ ਵੀ ਹੈ ਉਸਦੀ ਥੋੜ੍ਹੇ ਦਿਨ ਪਹਿਲਾਂ ਕੁਲਵੀਰ ਨਰੂਆਣਾ ਨਾਲ ਤਕਰਾਰ ਹੋਈ ਸੀ, ਜਿਸ ਤੋਂ ਬਾਅਦ ਅੱਜ ਸਵੇਰੇ ਲਗਭਗ 7 ਵਜੇ ਮੰਨਾ ਕੁਲਵੀਰ ਦੇ ਘਰ ਪਹੁੰਚਿਆ ਅਤੇ ਉਸ ਨੇ ਕੁਲਵੀਰ ਨੂੰ ਆਪਣੀ ਫਾਰਚੂਨਰ ਕਾਰ ਵਿਚ ਬਿਠਾਇਆ। ਇਸ ਤੋਂ ਬਾਅਦ ਅਚਾਨਕ ਹੀ ਉਸ ਨੇ ਕੁਲਵੀਰ ’ਤੇ ਲਗਭਗ 8 ਗੋਲੀਆਂ ਚਲਾਈਆਂ ਅਤੇ ਉਸ ਨੂੰ ਮੌਤ ਦੋ ਘਾਟ ਉਤਾਰ ਦਿੱਤਾ।

ਇਸ ਦੌਰਾਨ ਹੀ ਜਦੋਂ ਕਥਿਤ ਦੋਸ਼ੀ ਕੁਲਵੀਰ ਨਰੂਆਣਾ ਦੇ ਗੋਲ਼ੀਆਂ ਮਾਰ ਕੇ ਭੱਜ ਰਿਹਾ ਸੀ ਤਾਂ ਚਮਕੌਰ ਸਿੰਘ ਨੇ ਗੱਡੀ ਅੱਗੇ ਆ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਚਮਕੌਰ ਸਿੰਘ ਉੱਪਰ ਵੀ ਗੱਡੀ ਚੜ੍ਹਾਅ ਦਿੱਤੀ ਜਿਸ ਕਾਰਨ ਉਸਦੀ ਵੀ ਮੌਤ ਹੋ ਗਈ। ਕੁਲਵੀਰ ਦਾ ਤੀਜਾ ਸਾਥੀ ਗੁਰਪ੍ਰੀਤ ਸਿੰਘ ਵੀ ਇਸ ਵਾਰਦਾਤ ਵਿਚ ਜ਼ਖਮੀ ਹੋਇਆ ਹੈ, ਜਿਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਐੱਸ. ਐੱਸ. ਪੀ. ਨੇ ਦੱਸਿਆ ਕਿ ਕਾਤਲ ਮਨਜਿੰਦਰ ਮੰਨਾ ਵਾਰਦਾਤ ਕਰਨ ਮੌਕੇ ਚਿੱਟੇ ਦੇ ਨਸ਼ੇ ਦੀ ਹਾਲਤ ਵਿਚ ਸੀ। ਪੁਲਸ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਲਈ ਜਿਹੜੇ ਹਥਿਆਰ ਵਰਤੇ ਗਏ ਹਨ, ਉਨ੍ਹਾਂ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ ਅਤੇ ਮਾਮਲਾ ਦਰਜ ਕਰਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


Filed under