● On air now · ਟੀਵੀ ਪੰਜਾਬ

Punjabi News · Since 2013

Breaking

ਅਪਾਰਟਮੈਂਟ ਦੀ ਖਿੜਕੀ ਤੋਂ ਹੇਠਾਂ ਡਿੱਗਾ ਤਿੰਨ ਸਾਲਾ ਬੱਚਾ, ਮੌਤ

Ottawa- ਓਟਾਵਾ ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਦੁਪਹਿਰ ਨੂੰ ਗਲੋਸਟਰ ਅਪਾਰਟਮੈਂਟ ਬਿਲਡਿੰਗ ਦੀ ਖਿੜਕੀ ਤੋਂ ਡਿੱਗਣ ਕਾਰਨ ਇੱਕ ਤਿੰਨ ਸਾਲਾ ਲੜਕੇ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਦੁਪਹਿਰ ਕਰੀਬ 1 ਵਜੇ 1240 ਡੋਨਾਲਡ ਸੇਂਟ…


Ottawa- ਓਟਾਵਾ ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਦੁਪਹਿਰ ਨੂੰ ਗਲੋਸਟਰ ਅਪਾਰਟਮੈਂਟ ਬਿਲਡਿੰਗ ਦੀ ਖਿੜਕੀ ਤੋਂ ਡਿੱਗਣ ਕਾਰਨ ਇੱਕ ਤਿੰਨ ਸਾਲਾ ਲੜਕੇ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਦੁਪਹਿਰ ਕਰੀਬ 1 ਵਜੇ 1240 ਡੋਨਾਲਡ ਸੇਂਟ ਵਿਖੇ ਵਾਪਰਿਆ।
ਪੈਰਾਮੈਡਿਕਸ ਮੁਤਾਬਕ ਹਾਦਸੇ ਬਾਰੇ ਜਾਣਕਾਰੀ ਮਿਲਣ ਮਗਰੋਂ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਵਲੋਂ ਬੱਚੇ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਗਰੋਂ ਬੱਚੇ ਨੂੰ ਤੁਰੰਤ ਪੂਰਬੀ ਓਨਟਾਰੀਓ ਦੇ ਬੱਚਿਆਂ ਦੇ ਹਸਪਤਾਲ ’ਚ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਾ ਜਾ ਸਕਿਆ ਅਤੇ ਐਤਵਾਰ ਸ਼ਾਮੀਂ ਪੁਲਿਸ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ।।
ਪੈਰਾਮੈਡਿਕਸ ਦਾ ਕਹਿਣਾ ਹੈ ਕਿ ਲੜਕਾ ਇਮਾਰਤ ਦੀ 16ਵੀਂ ਮੰਜ਼ਿਲ ਦੀ ਖਿੜਕੀ ਤੋਂ ਹੇਠਾਂ ਡਿੱਗਿਆ। ਪੁਲਿਸ ਦਾ ਕਹਿਣਾ ਹੈ ਕਿ ਉਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਪਰ ਅਜੇ ਤੱਕ ਇਹ ਗੱਲ ਸਪੱਸ਼ਟ ਨਹੀਂ ਹੈ ਕਿ ਲੜਕਾ ਖਿੜਕੀ ਤੋਂ ਹੇਠਾਂ ਡਿੱਗਾ ਕਿਵੇਂ।


Filed under