Winnipeg- ਉੱਤਰੀ ਵਿਨੀਪੈਗ ’ਚ ਵਾਪਰੇ ਇੱਕ ਕਾਰ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਐਤਵਾਰ ਰਾਤੀਂ ਕਰੀਬ 11.30 ਵਜੇ ਇੰਕਸਟਰ ਬੁਲੇਵਾਰਡ ਅਤੇ ਕਿੰਗ ਐਡਵਰਡ ਸਟਰੀਟ ’ਤੇ ਵਾਪਰਿਆ। ਪੁਲਿਸ ਦਾ ਕਹਿਣਾ ਹੈ ਕਿ ਇੱਥੇ ਇੱਕ ਕਾਰ ਲਾਈਟ ਸਟੈਂਡਰਡ ਨਾਲ ਟਕਰਾ ਗਈ।
ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਵੇਲੇ ਕਾਰ ’ਚ ਚਾਰ ਲੋਕ ਸਵਾਰ ਸਨ, ਜਿਨ੍ਹਾਂ ’ਚੋਂ ਇੱਕ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਹਨ। ਸਾਰੇ ਜ਼ਖ਼ਮੀਆਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਪੀੜਤਾਂ ਦੀ ਪਹਿਚਾਣ ਅਜੇ ਤੱਕ ਜਨਤਕ ਨਹੀਂ ਕੀਤੀ ਹੈ।
ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਇਸ ਦੇ ਟੁਕੜੇ ਤੇ ਸ਼ੀਸ਼ੇ ਦੂਰ ਤੱਕ ਖਿੱਲਰ ਗਏ। ਹਾਦਸੇ ਤੋਂ ਬਾਅਦ ਪੁਲਿਸ ਨੇ ਜਾਂਚ ਲਈ ਆਲੇ-ਦੁਆਲੇ ਦੇ ਰਸਤਿਆਂ ਨੂੰ ਬੰਦ ਕਰ ਦਿੱਤਾ, ਜਿਸ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ।
Filed under

