● On air now · ਟੀਵੀ ਪੰਜਾਬ

Punjabi News · Since 2013

Breaking

ਅਮਰੀਕਾ ਦੀ ਨਾਗਰਿਕਤਾ ਮੰਗ ਰਿਹੈ ਸਿੱਧੂ ਮੂਸੇਵਾਲਾ ਦਾ ਕਾਤਲ ਗੈਂਗ.ਸਟਰ ਗੋਲਡੀ ਬਰਾੜ

ਡੈਸਕ- ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਭਾਰਤ ਤੋਂ ਬਚ ਕੇ ਅਮਰੀਕਾ ਵਿੱਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਗੋਲਡੀ ਬਰਾੜ ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ…


ਡੈਸਕ- ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਭਾਰਤ ਤੋਂ ਬਚ ਕੇ ਅਮਰੀਕਾ ਵਿੱਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਗੋਲਡੀ ਬਰਾੜ ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਭਾਰਤ ਕੈਨੇਡਾ ਵਿੱਚ ਲੁਕੇ ਗਰਮਖਿਆਲੀਆਂ ਦੇ ਦਸਤਾਵੇਜ਼ ਤਿਆਰ ਕਰਨ ਵਿੱਚ ਵੀ ਰੁੱਝਿਆ ਹੋਇਆ ਹੈ।

ਭਾਰਤੀ ਡੋਜ਼ੀਅਰ ਅਨੁਸਾਰ ਗੋਲਡੀ 15 ਅਗਸਤ 2017 ਨੂੰ ਕੈਨੇਡਾ ਪਹੁੰਚਿਆ ਸੀ ਅਤੇ ਬਾਅਦ ਵਿੱਚ ਅਮਰੀਕਾ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਉਦੋਂ ਤੋਂ, ਉਹ ਕੈਲੀਫੋਰਨੀਆ ਵਿੱਚ ਇੱਕ ਨਵਾਂ ਅਧਾਰ ਸਥਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਖੋਜ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਐਪਲੀਕੇਸ਼ਨਾਂ ਦੀ ਵਰਤੋਂ ਕਰ ਰਿਹਾ ਹੈ। ਇੰਟੈਲੀਜੈਂਸ ਡੋਜ਼ੀਅਰ ਤੋਂ ਪਤਾ ਚੱਲਦਾ ਹੈ ਕਿ ਉਹ ਠਿਕਾਣਾ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਸਥਾਪਿਤ ਕਰਨਾ ਚਾਹੁੰਦਾ ਹੈ।


Filed under