● On air now · ਟੀਵੀ ਪੰਜਾਬ

Punjabi News · Since 2013

Breaking

ਹੈਮਿਲਟਨ ’ਚ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਦੀ ਮੌਤ

Hamilton- ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਦੇਰ ਰਾਤ ਹੈਮਿਲਟਨ ’ਚ ਹੋਈ ਗੋਲੀਬਾਰੀ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ। ਹੈਮਿਲਟਨ ਪੁਲਿਸ ਸੇਵਾ ਦੇ ਅਨੁਸਾਰ ਇਹ ਗੋਲੀਬਾਰੀ ਹਰਕੀਮਰ ਸਟਰੀਟ ਅਤੇ ਕੈਰੋਲਿਨ ਸਟਰੀਟ ਸਾਊਥ ਦੇ ਖੇਤਰ ਵਿੱਚ ਰਾਤ 11 ਵਜੇ…


Hamilton- ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਦੇਰ ਰਾਤ ਹੈਮਿਲਟਨ ’ਚ ਹੋਈ ਗੋਲੀਬਾਰੀ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ। ਹੈਮਿਲਟਨ ਪੁਲਿਸ ਸੇਵਾ ਦੇ ਅਨੁਸਾਰ ਇਹ ਗੋਲੀਬਾਰੀ ਹਰਕੀਮਰ ਸਟਰੀਟ ਅਤੇ ਕੈਰੋਲਿਨ ਸਟਰੀਟ ਸਾਊਥ ਦੇ ਖੇਤਰ ਵਿੱਚ ਰਾਤ 11 ਵਜੇ ਦੇ ਕਰੀਬ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇੱਥੇ ਕਈ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਗਲੀ ’ਚ ਇੱਕ 36 ਸਾਲਾ ਵਿਅਕਤੀ ਨੂੰ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ’ਚ ਪਾਇਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਦੱਸਿਆ ਕਿ ਥੋੜ੍ਹੇ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਇੱਕ ਹੋਰ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਇਆ ਹੈ, ਜਿਸ ਦਾ ਇੱਕ ਸਥਾਨਕ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਅਧਿਕਾਰੀ ਹੁਣ ਜਾਂਚ ਕਰ ਰਹੇ ਹਨ ਕਿ ਕੀ ਦੋਵੇਂ ਘਟਨਾਵਾਂ ਆਪਸ ’ਚ ਜੁੜੀਆਂ ਹੋਈਆਂ ਹਨ। ਪੁਲਿਸ ਨੇ ਕਿਹਾ ਕਿ ਉਹ ਘਟਨਾ ਵਾਲੀ ਥਾਂ ’ਤੇ ਜਾਂਚ ਕਰ ਰਹੇ ਹਨ, ਜਿੱਥੇ ਕਿ ਗੋਲੀਆਂ ਦੇ ਕਈ ਖੋਖੇ ਮਿਲੇ ਹਨ।


Filed under