● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ FIR ਦਰਜ, ਪਿਸ.ਤੌਲ ਦੀ ਨੋਕ ‘ਤੇ ਕੁੱਟਮਾਰ ਕਰਨ ਦੇ ਲੱਗੇ ਦੋਸ਼

ਡੈਸਕ- ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗਾਇਕ ‘ਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ ਨਾਲ ਮਿਲ ਕੇ ਹਮਲਾ ਕਰਨ ਦਾ ਦੋਸ਼ ਲੱਗਿਆ ਹੈ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ…


ਡੈਸਕ- ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਗਾਇਕ ‘ਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ ਨਾਲ ਮਿਲ ਕੇ ਹਮਲਾ ਕਰਨ ਦਾ ਦੋਸ਼ ਲੱਗਿਆ ਹੈ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇਕ- ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ।


Filed under