● On air now · ਟੀਵੀ ਪੰਜਾਬ

Punjabi News · Since 2013

Breaking


ਸੁਖਬੀਰ ਬਾਦਲ ਨੇ ਗੁਰਦੁਆਰੇ ਨੂੰ ਵਿਦਿਆ ਮੰਦਰ ਵਿਚ ਤਬਦੀਲ ਕਰਨ ਦਾ ਕੀਤਾ ਵਿਰੋਧ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਯਾਦਗਾਰ ਅਸਥਾਨ ਗੁਰਦੁਆਰਾ ਮਖਦੂਮਪੁਰ ਨੁੰ ਵਿਦਿਆ ਮੰਦਰ ਵਿਚ ਤਬਦੀਲ ਕਰਨ ਦਾ ਜ਼ੋਰਦਾਰ ਵਿਰੋਧ ਕੀਤਾ ਹੈ।

ਉਹਨਾਂ ਨੇ ਆਪਣੇ ਟਵਿੱਟਰ ਤੇ ਇੱਕ ਪੋਸਟ ਸ਼ੇਅਰ ਕਿੱਤੀ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਇਸ ਪਾਵਨ ਸਥਾਨ ਦੀ  ਮਰਿਆਦਾ ਨਾਲ ਛੇੜ-ਛਾੜ ਅਤਿ ਨਿੰਦਣਯੋਗ ਹੈ। ਉਹਨਾਂ ਨੇ  ਵਿਦੇਸ਼ ਮੰਤਰਾਲੇ ਨੂੰ ਕਿਹਾ ਕਿ ਇਸ ਗੁਰਧਾਮ ਦੀ ਸਿੱਖ ਮਰਿਆਦਾ ਤੇ ਗੁਰਮਤਿ ਸਿਧਾਂਤਾਂ ਅਨੁਸਾਰ ਸਤਿਕਾਰ ਬਹਾਲੀ ਯਕੀਨੀ ਬਣਾਈ ਜਾਵੇ।

 


ਹੋਰ ਖ਼ਬਰਾਂ