ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਸ਼ਹੀਦੀ ਸਭਾ ਦੇ ਮੱਦੇਨਜ਼ਰ ਤਿੰਨ ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਜਿੰਨੇ ਵੀ ਸ਼ਰਾਬ ਦੇ ਠੇਕੇ ਹਨ, ਸਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਬੀਅਰ ਬਾਰ ਵੀ ਬੰਦ ਰਹਿਣਗੇ। ਕਿਸੇ ਵੀ ਹੋਟਲ ਵਿਚ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਹੋਵੇਗੀ। 26 ਤੋਂ ਲੈ ਕੇ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਅੱਜ ਰਾਤ 12 ਵਜੇ ਦੇ ਬਾਅਦ ਤੋਂ ਲੈ ਕੇ 28 ਦਸੰਬਰ 12 ਵਜੇ ਤੱਕ ਕੋਈ ਠੇਕਾ ਨਹੀਂ ਖੁੱਲ੍ਹੇਗਾ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।ਇਨ੍ਹਾਂ ਦੀ ਪਾਲਣਾ ਕਰਾਉਣ ਲਈ ਸਬੰਧਤ ਥਾਣਿਆਂ, ਨਗਰ ਕੌਂਸਲਾਂ, ਐੱਸਡੀਐੱਮਜ਼ ਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਦਿੱਤੀ ਗਈ ਹੈ।