, , , ,

PSPCL ਮੁਲਾਜ਼ਮਾਂ ਨੂੰ ਮਾਨ ਸਰਕਾਰ ਦਾ ਤੋਹਫਾ, ਅਧਿਕਾਰੀਆਂ ਦੀਆਂ ਤਨਖਾਹਾਂ ‘ਚ ਵੱਡੇ ਪੱਧਰ ‘ਤੇ ਕੀਤਾ ਵਾਧਾ

ਡੈਸਕ- ਮਾਨ ਸਰਕਾਰ ਵੱਲੋਂ ਪੀਐੱਸਪੀਸੀਐੱਲ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮਾਨ ਸਰਕਾਰ ਹਮੇਸ਼ਾ ਤੋਂ ਮੁਲਾਜ਼ਮਾਂ ਦੀ ਭਲਾਈ, ਮੁਸ਼ਕਲਾਂ ਤੇ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। PSPCL ਦੇ ਅਧਿਕਾਰੀਆਂ ਦੀਆਂ ਤਨਖਾਹਾਂ ‘ਚ ਵੱਡੇ ਪੱਧਰ ‘ਤੇ ਵਾਧਾ ਕੀਤਾ ਗਿਆ ਹੈ।

ਇਸ ਲੜੀ ਹੇਠ ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ ਰੁ.17,450 ਤੋਂ ਵਧਾ ਕੇ ਰੁ.19,260 ਕੀਤੀ ਗਈ। ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਦੀ ਸ਼ੁਰੂਆਤੀ ਤਨਖਾਹ ਰੁ.17,960 ਤੋਂ ਵਧਾ ਕੇ ਰੁ.19,260 ਕੀਤੀ ਗਈ ਸੁਪਰਡੈਂਟ ਗ੍ਰੇਡ-2, ਪੀਏ, ਐੱਸਏਐੱਸ ਅਕਾਉਂਟਸ ਆਦਿ ਦੀ ਸ਼ੁਰੂਆਤੀ ਤਨਖਾਹ ਰੁ.18,690 ਤੋਂ ਵਧਾ ਕੇ ਰੁ.19,260 ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦਿੱਤੀ। ਉਨ੍ਹਾਂ ਕਿਹਾ ਕਿ PSPCL ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਵਿਚ ਵਾਧਾ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਜਿਸ ਦੇ ਜਵਾਬ ਵਿਚ ਪੰਜਾਬ ਸਰਕਾਰ ਨੇ ਵੱਡੇ ਪੱਧਰ ਉਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਹੈ।

ਇਸ ਮੌਕੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ। ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ।

Corrections

Spotted an error in this story? Email contact@tvpunjab.com. We correct at the same prominence as the original.

More from TV Punjab