Punjabi News Canada


457 ਨੌਜਵਾਨਾਂ ਨੂੰ ਅੱਜ ਚੰਡੀਗੜ੍ਹ ‘ਚ ਨਿਯੁਕਤੀ ਪੱਤਰ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ

ਡੈਸਕ- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਸਬੰਧਤ ਪ੍ਰੋਗਰਾਮ ਸੈਕਟਰ-35, ਚੰਡੀਗੜ੍ਹ ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਕੁਝ ਸਮੇਂ ਬਾਅਦ ਨਿਯੁਕਤੀ ਪੱਤਰ ਦਿੱਤੇ ਜਾਂਦੇ ਹਨ। ਇਨ੍ਹਾਂ ਪ੍ਰੋਗਰਾਮਾਂ ਵਿੱਚ ਸੂਬੇ ਦੇ ਮੁੱਖ ਮੰਤਰੀ ਖੁਦ ਹਿੱਸਾ ਲੈਂਦੇ ਹਨ। ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।


ਹੋਰ ਖ਼ਬਰਾਂ