● On air now · ਟੀਵੀ ਪੰਜਾਬ

Punjabi News · Since 2013

Breaking


ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਾਲੀ ਔਰਤ ਦਾ ਕਤਲ ਮਾਮਲਾ: ਦੋ ਨੂੰ ਹੋਈ ਉਮਰ ਕੈਦ

ਲੁਧਿਆਣਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਔਰਤ ਨੂੰ ਕਤਲ ਕਰਨ ਦੇ ਦੋਸ਼ ਤਹਿਤ ਗੁਰਪ੍ਰੀਤ ਸਿੰਘ ਜਾਗੋਵਾਲ ਅਤੇ ਭਾਈ ਨਿਹਾਲ ਸਿੰਘ ਉਰਫ਼ ਜਸਪ੍ਰੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘਵੱਦੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਸੀ ਬਾਅਦ ਵਿਚ ਉਕਤ ਔਰਤ ਨੂੰ ਇਨ੍ਹਾਂ ਦੋਵਾਂ ਨੌਜਵਾਨਾਂ ਵਲੋਂ ਗੁਰਦੁਆਰਾ ਮੰਜੀ ਸਾਹਿਬ (ਆਲਮਗੀਰ) ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਟੀਵੀ ਪੰਜਾਬ ਬਿਊਰੋ


ਹੋਰ ਖ਼ਬਰਾਂ