ਸੰਗਰੂਰ ਤੇ ਸੁਨਾਮ ਵਿਚ ਜ਼ਹਿ.ਰੀਲੀ ਸ਼ਰਾਬ ਦਾ ਕਹਿਰ, ਮ.ਰਨ ਵਾਲਿਆਂ ਦੀ ਗਿਣਤੀ 20 ਤੱਕ ਪਹੁੰਚੀ

ਡੈਸਕ- ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਗਰੂਰ ਦੇ ਦਿੜ੍ਹਬਾ ਤੇ ਸੁਨਾਮ ਦੇ ਪਿੰਡਾਂ ਵਿੱਚ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਹੁਣ ਤੱਕ ਨਕਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 20 ਤੱਕ ਪਹੁੰਚ ਗਈ ਹੈ। ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਹੋਈਆਂ 20 ਮੌ.ਤਾਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਮਰਨ ਵਾਲਿਆਂ ਦੀ ਗਿਣਤੀ 16 ਦੱਸੀ ਜਾ ਰਹੀ ਸੀ ਪਰ ਅੱਜ ਗਿਣਤੀ ਵੱਧ ਗਈ ਹੈ ਤੇ ਇਹ 20 ਤੱਕ ਪਹੁੰਚ ਚੁੱਕੀ ਹੈ।

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦੇ ਜੀਆਂ ਦੀ ਮੌਤ ਸ਼ਰਾਬ ਪੀਣ ਨਾਲ ਹੋਈ ਹੈ। ਜਦੋਂ ਕਿ ਡਾਕਟਰਾਂ ਵੱਲੋਂ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਪੁਲਿਸ ਅਧਿਕਾਰੀ ਪਿੰਡਾਂ ਵਿਚ ਪਹੁੰਚੇ ਹਨ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹਾਂ ਸਿਵਲ ਹਸਪਤਾਲ ਵਿਚ ਰੱਖੀਆਂ ਗਈਆਂ ਹਨ। ਪੋਸਟਮਾਰਟਮ ਤੋਂ ਬਾਅਦ ਸਾਹਮਣੇ ਆਈ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋਈ ਹੈ। ਪਰਿਵਾਰਕ ਵੱਲੋਂ ਇਨਸਾਫ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ 21 ਮਾਰਚ ਨੂੰ ਕਈ ਵਿਅਕਤੀਆਂ ਨੇ ਜ਼ਹਿਰੀਲੀ ਸ਼ਰਾਬ ਦਾ ਸੇਵਨ ਕੀਤਾ ਤੇ 5 ਦੀ ਮੌਤ ਹੋ ਗਈ ਸੀ। ਪ੍ਰਸ਼ਾਸਨ ਦੇ ਧਿਆਨ ਵਿਚ ਆਉਣ ਦੇ ਬਾਅਦ ਉਸ ਵੱਲੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ। ਹੁਣ ਮਰਨ ਵਾਲਿਆਂ ਦੀ ਗਿਣਤੀ 20 ਤੱਕ ਪਹੁੰਚ ਚੁੱਕੀ ਹੈ। ਦੱਸ ਦੇਈਏ ਕਿ ਮੁਲਜ਼ਮਾਂ ਨੇ ਯੂਟਿਊਬ ਤੋਂ ਸ਼ਰਾਬ ਬਣਾਉਣੀ ਸਿੱਖੀ ਸੀ।