● On air now · ਟੀਵੀ ਪੰਜਾਬ

Punjabi News · Since 2013

Breaking

ਮੁਹਾਲੀ ਪੁਲਿਸ ਨੇ ਗ੍ਰਿਫ਼ਤਾਰ ਕੀਤੇ 3 ਗੈਂਗਸਟਰ; ਹਥਿਆਰ ਅਤੇ ਕਾਰ ਬਰਾਮਦ

ਡੈਸਕ- ਮੁਹਾਲੀ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੋਂ ਵਿਅਕਤੀ ਵਿਦੇਸ਼ ‘ਚ ਬੈਠੇ ਗੈਂਗਸਟਰ ਦੇ ਇਸ਼ਾਰੇ ‘ਤੇ ਕੰਮ ਕਰਦੇ ਸਨ। ਇਹ ਲੋਕ ਪਵਿੱਤਰ-ਹੁਸਨਦੀਪ ਗੈਂਗ ਦੇ ਮੈਂਬਰ ਹਨ। ਫੜੇ ਗਏ ਵਿਅਕਤੀਆਂ ਦੀ…


ਡੈਸਕ- ਮੁਹਾਲੀ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੋਂ ਵਿਅਕਤੀ ਵਿਦੇਸ਼ ‘ਚ ਬੈਠੇ ਗੈਂਗਸਟਰ ਦੇ ਇਸ਼ਾਰੇ ‘ਤੇ ਕੰਮ ਕਰਦੇ ਸਨ। ਇਹ ਲੋਕ ਪਵਿੱਤਰ-ਹੁਸਨਦੀਪ ਗੈਂਗ ਦੇ ਮੈਂਬਰ ਹਨ। ਫੜੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਖੱਖ, ਗੁਰਸੇਵਕ ਬੰਬ ਅਤੇ ਬਹਾਦਰ ਖਾਨ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਤਿੰਨਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ, 15 ਜ਼ਿੰਦਾ ਕਾਰਤੂਸ ਅਤੇ ਇਕ ਫਾਰਚੂਨਰ ਕਾਰ ਬਰਾਮਦ ਕੀਤੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਤਿੰਨੋਂ ਵਿਦੇਸ਼ ‘ਚ ਬੈਠੇ ਗੈਂਗਸਟਰ ਪਵਿੱਤਰ ਦੇ ਇਸ਼ਾਰੇ ‘ਤੇ ਮੁਹਾਲੀ ‘ਚ ਰੇਕੀ ਕਰ ਰਹੇ ਸਨ। ਪੁਲਿਸ ਹੁਣ ਇਨ੍ਹਾਂ ਤਿੰਨਾਂ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਕੀਤੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਤਿੰਨੇ ਵਿਅਕਤੀ ਅਪਣੀ ਪਛਾਣ ਛੁਪਾ ਕੇ ਮੁਹਾਲੀ ਵਿਚ ਰਹਿ ਰਹੇ ਸਨ। ਉਨ੍ਹਾਂ ਨੇ ਜਾਅਲੀ ਪਛਾਣ ਪੱਤਰ ਬਣਾਇਆ ਹੋਇਆ ਸੀ। ਦਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਫਰਜ਼ੀ ਪਛਾਣ ਪੱਤਰ ਵੀ ਬਰਾਮਦ ਕੀਤੇ ਹਨ।


Filed under