● On air now · ਟੀਵੀ ਪੰਜਾਬ

Punjabi News · Since 2013

Breaking

ਇਟਲੀ ਵਿਚ ਪੰਜਾਬੀ ਦਾ ਗੋਲੀ ਮਾਰ ਕੇ ਕਤਲ

ਡੈਸਕ- ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਇਟਲੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਹਿਚਾਣ ਸਤਪਾਲ ਸਿੰਘ…


ਡੈਸਕ- ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਇਟਲੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ।

ਮ੍ਰਿਤਕ ਦੀ ਪਹਿਚਾਣ ਸਤਪਾਲ ਸਿੰਘ (55) ਪਿੰਡ ਟਾਹਲੀ ਵਜੋਂ ਹੋਈ ਹੈ। ਮ੍ਰਿਤਕ ਦਾ ਇਟਲੀ ਦੇ ਸ਼ਹਿਰ ਬਰੇਸ਼ੀਆ ਵਿਚ ਕਤਲ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 13 ਅਪ੍ਰੈਲ ਸ਼ਨੀਵਾਰ ਵਾਲੇ ਦਿਨ ਸਤਪਾਲ ਸਿੰਘ ਸ਼ਾਮ ਨੂੰ ਆਪਣੇ ਘਰ ਵਿਚ ਮੌਜੂਦ ਸੀ। ਉਥੇ ਹੀ ਉਸ ਦਾ ਇੱਕ ਜਾਣਕਾਰ ਇਟਾਲੀਅਨ ਸਾਬਕਾ ਪੁਲਿਸ ਮੁਲਾਜ਼ਮ ਯੂਸੇਪੇ ਵੇਲੇਤੀ ਆਇਆ ਜੋ ਨਸ਼ੇ ਦੀ ਹਾਲਤ ਵਿਚ ਸੀ।

ਕੁਝ ਬਹਿਸਬਾਜ਼ੀ ਤੋਂ ਬਾਅਦ ਉਸ ਨੇ ਸਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਘਰ ਤੋਂ ਬਾਹਰ ਜਾ ਕੇ ਯੂਸੇਪੇ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਸਤਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਯੂਸੇਪੇ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਹਾਲਤ ਸਥਿਰ ਹੈ।
ਸਤਪਾਲ ਸਿੰਘ ਜੋ ਕਿ ਕਾਫੀ ਸਮੇਂ ਤੋਂ ਇਟਲੀ ਵਿਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ, ਪੂਰੇ ਇਲਾਕੇ ਵਿਚ ਖ਼ਬਰ ਸੁਣ ਕੇ ਦਹਿਸ਼ਤ ਪੈ ਗਈ। ਸਤਪਾਲ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਿਆ ਹੈ।


Filed under