ਡੈਸਕ- ਲੋਕ ਸਭਾ ਚੋਣਾਂ 2024 ਲਈ ਪਹਿਲੇ ਪੜਾਅ ਲਈ ਅੱਜ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਤਹਿਤ ਪਹਿਲੇ ਪੜਾਅ ‘ਚ 102 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਚੋਣ ਮੈਦਾਨ ‘ਚ ਕੁੱਲ 1625 ਉਮੀਦਵਾਰ ਉਤਰੇ ਹਨ ਤੇ ਵੋਟਰਾਂ ਦੀ ਗਿਣਤੀ 16.63 ਕਰੋੜ ਤੋਂ ਵੱਧ ਹੈ। ਪਹਿਲੇ ਗੇੜ ‘ਚ 8 ਕੇਂਦਰੀ ਮੰਤਰੀ ਕਿਸਮਤ ਅਜ਼ਮਾ ਰਹੇ ਹਨ।
ਵੋਟਿੰਗ ਨੂੰ ਲੈ ਕੇ PM ਮੋਦੀ ਨੇ ਵੋਟਰਾਂ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ “ਲੋਕਤੰਤਰ ਦਾ ਸਭ ਤੋਂ ਵੱਡਾ ਤਿਓਹਾਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮਤਦਾਨ ਵਿਚ 21 ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਦੀਆਂ 102 ਸੀਟਾਂ ਲਈ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਪਹਿਲੀ ਵਾਰ ਵੋਟ ਦੇਣ ਜਾ ਰਹੇ ਆਪਣੇ ਨੌਜਵਾਨ ਸਾਥੀਆਂ ਨੂੰ ਮੇਰੀ ਇਹ ਖਾਸ ਅਪੀਲ ਹੈ ਕਿ ਉਹ ਭਾਰੀ ਗਿਣਤੀ ਵਿਚ ਵੋਟ ਪਾਉਣ। ਲੋਕਤੰਤਰ ਵਿਚ ਹਰ ਵੋਟ ਕੀਮਤੀ ਹੈ ਤੇ ਹਰ ਆਵਾਜ਼ ਦਾ ਮਹੱਤਵ ਹੈ।
ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਵੋਟਿੰਗ ਨੂੰ ਲੈ ਕੇ ਲੋਕਾਂ ਨੂੰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸਾਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਮਜ਼ਬੂਤ ਕਰੋ। ਅਸੀਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।
ਚੋਣਾ ਨੂੰ ਲੈ ਕੇ ਲੋਕਾਂ ਚ ਕੋਈ ਖਾਸ ਉਤਸਾਹ ਵੇਖਣ ਨੂੰ ਨਹੀਂ ਮਿਲ ਰਿਹਾ ਹੈ। ਕੁਲ ਮਿਲਾ ਕੇ ਹੁਣ ਤੱਕ ਸੁਸਤ ਵੋਟਿੰਗ ਹੋ ਰਹੀ ਹੈ।