● On air now · ਟੀਵੀ ਪੰਜਾਬ

Punjabi News · Since 2013

Breaking

ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚਡੂਨੀ ਨੂੰ ਕੀਤਾ 7 ਦਿਨਾਂ ਲਈ ਮੁਅੱਤਲ

ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੂੰ 7 ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ। ਗੁਰਨਾਮ ਸਿੰਘ ਚਡੂਨੀ…


ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੂੰ 7 ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ। ਗੁਰਨਾਮ ਸਿੰਘ ਚਡੂਨੀ 7 ਦਿਨਾਂ ਲਈ ਕੋਈ ਵੀ ਬਿਆਨਬਾਜ਼ੀ ਨਹੀਂ ਕਰ ਸਕਣਗੇ ਅਤੇ ਨਾ ਹੀ 7 ਦਿਨ ਕਿਸਾਨ ਮੋਰਚਾ ਦੀ ਸਟੇਜ ਤੋਂ ਬੋਲ ਵੀ ਨਹੀਂ ਸਕਣਗੇ। ਸੰਯੁਕਤ ਕਿਸਾਨ ਮੋਰਚਾ ਨੇ ਇਹ ਫੈਸਲਾ ਚਡੂਨੀ ਦੇ ਉਸ ਬਿਆਨ ਤੋਂ ਬਾਅਦ ਲਿਆ ਹੈ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਕਿਸਾਨ ਜਥੇਬੰਦੀਆਂ ਨੂੰ ਚੋਣਾਂ ਲੜਨੀਆਂ ਚਾਹੀਦੀਆਂ ਹਨ।

ਟੀਵੀ ਪੰਜਾਬ ਬਿਊਰੋ


Filed under