ਡੈਸਕ- ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਅਕਾਲੀ ਦਲ ਦਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪ ‘ਚ ਸ਼ਾਮਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਆਪ ‘ਚ ਸ਼ਾਮਲ ਕਰਵਾਇਆ। ਹਰਦੀਪ ਬੁਟਰੇਲਾ ਤੇ ਸੈਂਕੜੇ ਸਾਥੀ ਵੀ ਆਪ ਵਿਚ ਸ਼ਾਮਲ ਹੋਏ ਹਨ। ਤਿੰਨ ਵਾਰ ਕੌਂਸਲਰ ਤੇ ਸੀਨੀਅਰ ਡਿਪਟੀ ਮੇਅਰ ਰਹੇ ਹਰਦੀਪ ਸਿੰਘ ਬੁਟਰੇਲਾ ਨੇ ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਸੀ।
Filed under

