, , , ,

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ, 17 ਮਹੀਨੇ ਪਹਿਲਾਂ ਹੀ ਡੌਂਕੀ ਲਗਾ ਕੇ ਗਿਆ ਸੀ ਵਿਦੇਸ਼

ਡੈਸਕ- ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਅਜਿਹੀ ਹੀ ਇਕ ਦੁਖਦਾਈ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਇੱਥੇ ਇੱਕ 29 ਸਾਲਾਂ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਮਹੱਦੀਪੁਰ ਦੇ ਰਹਿਣ ਵਾਲੇ ਤੀਰਥ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਤੀਰਥ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰਥ ਸਿੰਘ ਉਮਰ 29 ਸਾਲ ਜੋ ਕਿ ਲਗਭਗ 17 ਮਹੀਨੇ ਪਹਿਲਾਂ ਡੌਂਕੀ ਰਾਹੀਂ ਅਮਰੀਕਾ ਗਿਆ ਸੀ, ਉੱਥੇ ਉਸ ਦੀ ਮੌਤ ਹੋ ਗਈ। ਅਜੇ ਤੱਕ ਪਰਿਵਾਰ ਨੂੰ ਤੀਰਥ ਸਿੰਘ ਦੇ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਖਬਰ ਦੇ ਨਾਲ ਪਿੰਡ ਮਹੱਦੀਪੁਰ ਵਿੱਚ ਸੋਗ ਦੀ ਲਹਿਰ ਹੈ।

Corrections

Spotted an error in this story? Email contact@tvpunjab.com. We correct at the same prominence as the original.

More from TV Punjab