● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ‘ਚ ਪੈ ਰਹੀ ਭਿਆ.ਨਕ ਗਰਮੀ, 10 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਪਾਰਾ 46 ਤੋਂ ਪਾਰ

ਡੈਸਕ- ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ…


ਡੈਸਕ- ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਵੀ ਤਾਪਮਾਨ ਸਭ ਤੋਂ ਵੱਧ ਰਿਹਾ। ਇਸ ਦੇ ਨਾਲ ਹੀ ਆਉਣ ਵਾਲੇ ਕਈ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਮੁਤਾਬਕ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਨੂੰ ਰੈੱਡ ਅਲਰਟ ‘ਤੇ ਰੱਖਿਆ ਗਿਆ ਹੈ। ਇੱਥੋਂ ਦਾ ਮੌਸਮ ਆਮ ਨਾਲੋਂ ਵੀ ਵੱਧ ਗਰਮ ਹੈ। ਮਾਝੇ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਪੱਛਮੀ ਮਾਲਵੇ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਬਠਿੰਡਾ ਦਾ ਤਾਪਮਾਨ ਪੰਜਾਬ ਵਿੱਚ ਸਭ ਤੋਂ ਵੱਧ ਰਿਹਾ। ਸੋਮਵਾਰ ਨੂੰ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 46.7 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 21 ਮਈ 1978 ਨੂੰ ਅੰਮ੍ਰਿਤਸਰ ਵਿੱਚ 47.7 ਡਿਗਰੀ ਦਰਜ ਕੀਤਾ ਗਿਆ ਸੀ।

ਵਧਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 21 ਮਈ ਤੋਂ ਹੀ ਪੰਜਾਬ ਭਰ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਸੀ। ਜਿਸ ਕਾਰਨ ਇਸ ਨੂੰ ਬਦਲ ਕੇ ਸੋਮਵਾਰ ਕਰ ਦਿੱਤਾ ਗਿਆ। ਹੁਣ ਪੰਜਾਬ ਭਰ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।


Filed under