● On air now · ਟੀਵੀ ਪੰਜਾਬ

Punjabi News · Since 2013

Breaking

ਨਕੋਦਰ ਤੋਂ ‘ਆਪ’ ਵਿਧਾਇਕਾ ਨੂੰ ਸਦਮਾ, ਹਾਰਟ ਅਟੈਕ ਨਾਲ ਪਤੀ ਦੀ ਮੌ.ਤ

ਡੈਸਕ- ਨਕੋਦਰ ਤੋਂ ‘AAP’ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦੇਹਾਂਤ ਹੋ ਗਿਆ ਹੈ। ਬੀਤੀ ਰਾਤ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਅਚਾਨਕ…


ਡੈਸਕ- ਨਕੋਦਰ ਤੋਂ ‘AAP’ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦੇਹਾਂਤ ਹੋ ਗਿਆ ਹੈ। ਬੀਤੀ ਰਾਤ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਅਚਾਨਕ ਮੌਤ ਦੀ ਖ਼ਬਰ ਜਦੋਂ ਲੋਕਾਂ ਤੱਕ ਪਹੁੰਚੀ ਤਾਂ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਪਿੰਡ ਬੀੜ ਨਕੋਦਰ ਵਿਖੇ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਸੀ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ ਨੂੰ ਨਕੋਦਰ ਵਿਖੇ ਕੀਤਾ ਜਾਵੇਗਾ।

ਸ਼ਰਨਜੀਤ ਸਿੰਘ ਦੀ ਨਕੋਦਰ ਇਲਾਕੇ ਵਿਚ ਚੰਗੀ ਪਕੜ ਸੀ, ਜਿਸ ਕਾਰਨ ਇੰਦਰਜੀਤ ਕੌਰ ਮਾਨ 2022 ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਨਕੋਦਰ ਤੋਂ ਭਾਰੀ ਵੋਟਾਂ ਨਾਲ ਜਿੱਤੇ ਸਨ। ਸ਼ਰਨਜੀਤ ਸਿੰਘ ਮਾਨ ਦੀ ਮੌਤ ਤੋਂ ਬਾਅਦ ਨਕੋਦਰ ਸਮੇਤ ਪੰਜਾਬ ਦੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।


Filed under