● On air now · ਟੀਵੀ ਪੰਜਾਬ

Punjabi News · Since 2013

Breaking

ਮੋਹਿੰਦਰ ਭਗਤ ਨੇ ਵਿਧਾਇਕ ਵੱਜੋਂ ਚੁੱਕੀ ਸਹੁੰ, CM ਮਾਨ ਵੀ ਮੌਕੇ ‘ਤੇ ਰਹੇ ਮੌਜੂਦ

ਡੈਸਕ- ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਯਾਨੀ ਬੁੱਧਵਾਰ ਨੂੰ ਉਹ ਚੰਡੀਗੜ੍ਹ ਪੁੱਜੇ ਅਤੇ ਸਹੁੰ ਚੁੱਕੀ। ਸਰਕਾਰ ਨੇ ਇਸ ਲਈ ਗਵਰਨਰ…


ਡੈਸਕ- ਜਲੰਧਰ ਪੱਛਮੀ ਸੀਟ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੀ। ਅੱਜ ਯਾਨੀ ਬੁੱਧਵਾਰ ਨੂੰ ਉਹ ਚੰਡੀਗੜ੍ਹ ਪੁੱਜੇ ਅਤੇ ਸਹੁੰ ਚੁੱਕੀ। ਸਰਕਾਰ ਨੇ ਇਸ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਸੀ, ਇਸ ਲਈ ਉਨ੍ਹਾਂ ਨੂੰ ਅੱਜ ਦਾ ਸਮਾਂ ਦਿੱਤਾ ਗਿਆ। ਜਲਦੀ ਹੀ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ।

ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਕੋਈ ਨਵਾਂ ਮੰਤਰੀ ਨਹੀਂ ਬਣਾਇਆ ਗਿਆ। ਹੁਣ ਭਗਤ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ। ਸਹੁੰ ਚੁੱਕਣ ਤੋਂ ਪਹਿਲਾਂ ਭਗਤ ਨੇ ਆਪਣੇ ਪਰਿਵਾਰ ਸਮੇਤ ਸੀਐੱਮ ਮਾਨ ਨਾਲ ਮੁਲਾਕਾਤ ਕੀਤੀ ਸੀ।


Filed under