CBSE ਪ੍ਰੀਖਿਆ ਦੌਰਾਨ ਲੁਹਾਏ ਗਏ ਕੜੇ, SGPC ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਾਏ ਦੋਸ਼

ਡੈਸਕ- CBSE ਵੱਲੋਂ ਆਯੋਜਿਤ ਭਰਤੀ ਪ੍ਰੀਖਿਆ ਦੌਰਾਨ ਕੜੇ ਲੁਹਾਉਣ ਦੀ ਘਟਨਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿੰਦਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਾਜਿਸ਼ ਕਰਾਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੀਬੀਐਸਈ ਸਹਾਇਕ ਸਕੱਤਰ ਦੀ ਭਰਤੀ ਲਈ ਕਰਵਾਈ ਗਈ ਪ੍ਰੀਖਿਆ ਦੌਰਾਨ ਕੜੇ ਲਹਾਉਣ ਦੀ ਘਟਨਾ ਦੀ ਨਿੰਦਾ ਕੀਤੀ ਹੈ।

ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਦੇ ਕੇਂਦਰ ‘ਚ ਚੈਕਿੰਗ ਦੌਰਾਨ ਕੈਂਡੀਡੇਟਸ ਦੇ ਕੜੇ ਲੁਹਾ ਦਿੱਤੇ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਦੇ ਡੀਸੀ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਰਵਾਈ ਦੀ ਮੰਗ ਕੀਤੀ ਹੈ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਕੈਂਡੀਡੇਟਸ ਨੇ ਜਾਣਕਾਰੀ ਦਿੱਤੀ ਹੈ ਕਿ ਪ੍ਰਵੇਸ਼ ਕਰਨਾ ਤੋਂ ਪਹਿਲਾਂ ਅਧਿਕਾਰੀਆਂ ਨੇ ਕੜੇ ਲੁਹਾ ਦਿੱਤੇ ਸਨ, ਜੋ ਕਿ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਹੈ।

ਉਨ੍ਹਾਂ ਨੇ ਕਿਹਾ ਕਿ ਅਜਿਹਾ ਘਟਨਾਵਾਂ ਪਹਿਲੇ ਵੀ ਸਾਹਮਣੇ ਆਈਆਂ ਹਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਵੀ ਅਜਿਹੀਆੰ ਘਟਨਾਵਾਂ ਦੀ ਨਿੰਦਾ ਕੀਤੀ ਹੈ, ਪਰ ਸਰਕਾਰਾਂ ਪ੍ਰੀਖਿਆ ਦੌਰਾਨ ਸਾਰੇ ਧਰਮਾਂ, ਵਿਸ਼ੇਸ਼ ਤੌਰ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਗੰਭੀਰ ਨਹੀਂ ਹੈ।

ਧਾਮੀ ਨੇ ਅਪੀਲ ਕੀਤੀ ਹੈ ਪ੍ਰੀਖਿਆ ਲੈਣ ਵਾਲੀ ਏਜੰਸੀਆਂ, ਆਯੋਗ ‘ਤੇ ਅਜਿਹੀਆਂ ਘਟਨਾਵਾ ਲਈ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੰਡੀਗੜ੍ਹ ਵਿੱਚ ਹੋਈ ਘਟਨਾ ਦੀ ਪੂਰੀ ਜਾਣਕਾਰੀ ਲੈ ਰਹੀ ਹੈ ਤੇ ਰਿਪੋਰਟ ਮਿਲਣ ਬਾਅਦ ਕਰਾਵਾਈ ਕੀਤੀ ਜਾਵੇਗੀ।