, ,

ਟਿਕੈਤ ਦੀ ਚੇਤਾਵਨੀ ; ਕਿਹਾ ਲੱਗਦਾ ਹੁਣ ਦੇਸ਼ ਵਿੱਚ ਜੰਗ ਹੋਵੇਗੀ

ਰਾਮਪੁਰ- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਟਿਕੈਤ ਨੇ ਕਿਹਾ ਹੈ ਕਿ ਅੰਦੋਲਨ ਕਿੰਨਾ ਸਮਾਂ ਹੋਰ ਚੱਲੇਗਾ ਇਹ ਤਾਂ ਸਰਕਾਰ ਦੱਸੇਗੀ ਪਰ ਕਿਸਾਨ ਪਿੱਛੇ ਵਾਪਸ ਨਹੀਂ ਮੁੜਨਗੇ ਅਤੇ ਉਹ ਉੱਥੇ ਹੀ ਧਰਨਿਆਂ ਵਾਲੀ ਜਗ੍ਹਾ ‘ਤੇ ਰਹਿਣਗੇ । ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਦੇਸ਼ ‘ਚ ਜੰਗ ਹੋਵੇਗੀ। ਰਾਮਪੁਰ ਪੁੱਜੇ ਟਿਕੈਤ ਨੇ ਕਿਹਾ ਕਿ ਉਹ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਆਏ ਹਨ। 

ਨਰੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ 5 ਸਤੰਬਰ ਨੂੰ ਵੱਡੀ ਪੰਚਾਇਤ ਸੱਦੀ ਹੈ। ਅੱਗੇ ਜੋ ਵੀ ਫ਼ੈਸਲਾ ਲਿਆ ਜਾਂਦਾ ਹੈ, ਅਸੀਂ ਲਵਾਂਗੇ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਸਰਕਾਰ ਕੋਲ ਵੀ 2 ਮਹੀਨਿਆਂ ਦਾ ਸਮਾਂ ਹੈ।

ਗੌਰਤਲਬ ਹੈ ਕਿ ਵੀਰਵਾਰ ਨੂੰ ਟਿਕੈਤ ਨੇ ਕਿਹਾ ਸੀ ਕਿ ਹੁਣ ਉਨ੍ਹਾਂ ਦੇ ਨਿਸ਼ਾਨੇ ‘ਤੇ ਉੱਤਰ ਪ੍ਰਦੇਸ਼ ਦੀ ਸਰਕਾਰ ਹੈ ਅਤੇ ਉਨ੍ਹਾਂ ਦੀ ਜਥੇਬੰਦੀ ਸੂਬੇ ਦੀਆਂ ਆਉਣ ਵਾਲੀ ਵਿਧਾਨ ਸਭਾ ਚੋਣਾਂ 2022 ‘ਚ ਭਾਜਪਾ ਨੂੰ ਕੁਰਸੀ ਤੋਂ ਉਤਾਰ ਕੇ ਹੀ ਸਾਹ ਲਵੇਗੀ। ਉੱਥੇ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਨਾ ਤਾਂ ਚੋਣ ਲੜੇਗੀ ਅਤੇ ਨਾ ਹੀ ਕਿਸੇ ਪਾਰਟੀ ਦਾ ਸਮਰਥਨ ਕਰੇਗੀ ਪਰ ਸੱਤਾਧਾਰੀ ਭਾਜਪਾ ਵਿਰੁੱਧ ਮਾਹੌਲ ਬਣਾਉਣ ਦਾ ਕੰਮ ਜ਼ਰੂਰ ਕਰੇਗੀ। 

Corrections

Spotted an error in this story? Email contact@tvpunjab.com. We correct at the same prominence as the original.

More from TV Punjab