● On air now · ਟੀਵੀ ਪੰਜਾਬ

Punjabi News · Since 2013

Breaking

ਸਮਰਾਲਾ ਵਿਚ ਖੇਤੀਬਾੜੀ ਅਫਸਰ ਦੀ ਸੜਕ ਹਾਦਸੇ ਵਿਚ ਹੋਈ ਮੌਤ

ਡੈਸਕ- ਸਮਰਾਲਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਖੇਤੀਬਾੜੀ ਅਫ਼ਸਰ ਵਜੋਂ ਸੇਵਾ ਨਿਭਾਅ ਰਹੇ ਕੁਲਦੀਪ ਸਿੰਘ ਸੇਖੋਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫਾਰਚੂਨਰ ਨੇ ਟਰੱਕ ਨੂੰ ਓਵਰ ਟੇਕ ਕਰਦਿਆਂ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ…


ਡੈਸਕ- ਸਮਰਾਲਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਖੇਤੀਬਾੜੀ ਅਫ਼ਸਰ ਵਜੋਂ ਸੇਵਾ ਨਿਭਾਅ ਰਹੇ ਕੁਲਦੀਪ ਸਿੰਘ ਸੇਖੋਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫਾਰਚੂਨਰ ਨੇ ਟਰੱਕ ਨੂੰ ਓਵਰ ਟੇਕ ਕਰਦਿਆਂ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਸਵਾਰ ਕੁਲਦੀਪ ਸਿੰਘ ਸੇਖੋਂ ਦੀ ਹਾਦਸੇ ਵਿਚ ਮੌਤ ਹੋ ਗਈ।

ਮ੍ਰਿਤਕ ਦੇ ਵੱਡੇ ਭਰਾ ਗੁਰਮੀਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਭਰਾ ਕੁਲਦੀਪ ਸਿੰਘ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਿੱਸਾ ਲੈਣ ਲਈ ਸਮਰਾਲਾ ਤੋਂ ਪਿੰਡ ਚੱਕਮਾਫੀ ਵੱਲ ਜਾ ਰਿਹਾ ਸੀ ਤਾਂ ਪਿੰਡ ਬਰਧਾਲਾਂ ਨੇੜੇ ਸਾਹਮਣੇ ਤੋਂ ਆ ਰਹੀ ਫਾਰਚੂਨਰ ਨੇ ਟਰੱਕ ਨੂੰ ਓਵਰ ਟੇਕ ਕਰਦਿਆਂ ਕਾਰ ਨੂੰ ਟੱਕਰ ਮਾਰ ਦਿੱਤੀ।

ਉਸ ਨੇ ਦੱਸਿਆ ਕਿ ਫਾਰਚੂਨਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਹ ਆਪਣੇ ਜ਼ਖ਼ਮੀ ਹੋਏ ਭਰਾ ਨੂੰ ਬੇਹੋਸ਼ੀ ਦੀ ਹਾਲਤ ਵਿਚ ਖੰਨਾ ਦੇ ਨਿੱਜੀ ਹਸਪਤਾਲ ਵਿੱਚ ਲੈ ਕੇ ਗਿਆ। ਉਥੇ ਡਾਕਟਰਾਂ ਨੇ ਕੁਲਦੀਪ ਸਿੰਘ ਸੇਖੋਂ ਨੂੰ ਮ੍ਰਿਤਕ ਐਲਾਨ ਦਿੱਤਾ।


Filed under