● On air now · ਟੀਵੀ ਪੰਜਾਬ

Punjabi News · Since 2013

Breaking

ਉਗਰਾਹਾਂ ਜਥੇਬੰਦੀ ਨੇ ਧਰਨਾ ਨੂੰ ਲੈ ਕੇ ਕੀਤਾ ਵੱਡਾ ਐਲਾਨ

ਡੈਸਕ- ਚੰਡੀਗੜ੍ਹ ’ਚ ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਫ਼ੈਸਲਾ ਗਿਆ। ਕਿਸਾਨਾਂ ਨੇ ਕਿਹਾ ਕਿ ਅੱਜ ਦੁਪਹਿਰ 2 ਵਜੇ ਧਰਨਾ ਚੁੱਕ ਲਿਆ ਜਾਵੇਗਾ। ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਵਿਚ…


ਡੈਸਕ- ਚੰਡੀਗੜ੍ਹ ’ਚ ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਫ਼ੈਸਲਾ ਗਿਆ। ਕਿਸਾਨਾਂ ਨੇ ਕਿਹਾ ਕਿ ਅੱਜ ਦੁਪਹਿਰ 2 ਵਜੇ ਧਰਨਾ ਚੁੱਕ ਲਿਆ ਜਾਵੇਗਾ।

ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਵਿਚ ਜੋ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤੀ ਮਜ਼ਦੂਰ ਯੂਨੀਅਨ ਵਿੱਚਕਾਰ ਮੀਟਿੰਗ ਚੱਲ ਰਹੀ ਸੀ, ਉਹ ਖ਼ਤਮ ਹੋ ਗਈ ਹੈ। ਮੀਟਿੰਗ ਉਪਰੰਤ ਜੋਗਿੰਦਰ ਸਿੰਘ ਉਗਰਾਹਾਂ ਨੇ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਸਰਕਾਰ ਦੇ ਇਸ ਵਾਅਦੇ ਨੂੰ ਕਿ 30 ਸਤੰਬਰ ਤੱਕ ਉਨ੍ਹਾਂ ਨੂੰ ਖੇਤੀ ਨੀਤੀ ਸੰਬੰਧੀ ਸਾਰੀ ਜਾਣਕਾਰੀ ਲਿਖਤੀ ਰੂਪ ਵਿਚ ਦੇ ਦਿੱਤੀ ਜਾਵੇਗੀ, ਤੋਂ ਬਾਅਦ ਇਹ ਧਰਨਾ ਫ਼ਿਲਹਾਲ ਸਮਾਪਤ ਕਰ ਦਿੱਤਾ ਗਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਇਹ ਵੀ ਕਿਹਾ ਕਿ ਜੇਕਰ 30 ਸਤੰਬਰ ਤੱਕ ਖੇਤੀ ਨੀਤੀ ਬਾਰੇ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੇ ਵਿਸ਼ਵਾਸ ਅਨੁਸਾਰ ਜਾਂ ਹੋਰ ਮੰਗਾਂ ਬਾਰੇ ਸਾਰਥਕ ਹੱਲ ਨਾ ਮਿਲਿਆ ਤਾਂ ਵੱਡਾ ਐਕਸ਼ਨ ਲਵਾਂਗੇ।


Filed under