ਡੈਸਕ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਦੇਵਸਰ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਖੁਫੀਆ ਸੂਚਨਾ ਦੇ ਆਧਾਰ ‘ਤੇ ਇਸ ਆਪਰੇਸ਼ਨ ‘ਚ ਸਾਂਝੇ ਬਲਾਂ ਨੇ ਅਡੀਗਾਮ ਪਿੰਡ ਨੂੰ ਘੇਰ ਲਿਆ। ਦੱਸਿਆ ਜਾ ਰਿਹਾ ਹੈ ਕਿ ਮੁਠਭੇੜ ਵਿੱਚ ਸੁਰੱਖਿਆ ਬਲਾਂ ਦੇ ਦੋ ਅਧਿਕਾਰੀ ਤੇ ਇੱਕ ਪੁਲਿਸ ਜਵਾਨ ਜ਼ਖ਼ਮੀ ਹੋਇਆ ਹੈ।
ਘਰ-ਘਰ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਪਿੰਡ ‘ਚ ਦੋ ਅੱਤਵਾਦੀ ਲੁਕੇ ਹੋਏ ਹਨ, ਜਿਸ ਕਾਰਨ ਕਾਰਵਾਈ ਜਾਰੀ ਹੈ।
ਮੁੱਠਭੇੜ ਉਦੋਂ ਸ਼ੁਰੂ ਹੋਈ ਜਦੋਂ ਸੁਰੱਖਿਆ ਬਲਾਂ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਪਿੰਡ ‘ਚ ਤਲਾਸ਼ੀ ਮੁਹਿੰਮ ਚਲਾਈ। ਅਪਰੇਸ਼ਨ ਦੀ ਸ਼ੁਰੂਆਤ ਵਿੱਚ ਹੀ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਘਰ-ਘਰ ਤਲਾਸ਼ੀ ਸ਼ੁਰੂ ਕਰ ਦਿੱਤੀ। ਫਿਰ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਦੇ ਨਤੀਜੇ ਵਜੋਂ ਮੁਕਾਬਲਾ ਹੋਇਆ।
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਲਗਾਤਾਰ ਗੋਲੀਬਾਰੀ ਜਾਰੀ ਹੈ। ਮੰਨਿਆ ਜਾ ਰਿਹਾ ਹੈ ਕਿ ਦੋ ਅੱਤਵਾਦੀ ਅਜੇ ਵੀ ਪਿੰਡ ਦੇ ਅੰਦਰ ਲੁਕੇ ਹੋਏ ਹਨ।
ਸੁਰੱਖਿਆ ਬਲਾਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ ਅਤੇ ਆਪਰੇਸ਼ਨ ਨੂੰ ਸਫਲ ਬਣਾਉਣ ਲਈ ਵਾਧੂ ਚੌਕਸੀ ਵਰਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਸਥਾਨਕ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਆਪਰੇਸ਼ਨ ਸੰਯੁਕਤ ਸੁਰੱਖਿਆ ਬਲਾਂ ਦੀ ਖੁਫੀਆ ਸੂਚਨਾ ‘ਤੇ ਆਧਾਰਿਤ ਹੈ, ਜਿਸ ‘ਚ ਫੌਜ, ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਹਿੱਸਾ ਲੈ ਰਹੀਆਂ ਹਨ। ਮੁੱਠਭੇੜ ਕਾਰਨ ਇਲਾਕੇ ‘ਚ ਤਣਾਅ ਹੈ ਅਤੇ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਪ੍ਰਸ਼ਾਸਨ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਆਪਰੇਸ਼ਨ ਅਜੇ ਵੀ ਜਾਰੀ ਹੈ।