● On air now · ਟੀਵੀ ਪੰਜਾਬ

Punjabi News · Since 2013

Breaking

ਸੀਐਮ ਦੇ ਓਐਸਡੀ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ, 48 ਘੰਟਿਆ ਅੰਦਰ ਮੁਆਫੀ ਦੀ ਮੰਗ

ਡੈਸਕ- ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਹੈ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਬਿਕਰਮ ਮਜੀਠੀਆ ਵੱਲੋਂ ਉਨ੍ਹਾਂ ਖਿਲਾਫ ਸੋਸ਼ਲ ਮੀਡੀਆ ‘ਤੇ ਦਿੱਤਾ ਗਿਆ ਬਿਆਨ ਪੂਰੀ ਤਰ੍ਹਾਂ ਗਲਤ ਹੈ,…


ਡੈਸਕ- ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਹੈ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਬਿਕਰਮ ਮਜੀਠੀਆ ਵੱਲੋਂ ਉਨ੍ਹਾਂ ਖਿਲਾਫ ਸੋਸ਼ਲ ਮੀਡੀਆ ‘ਤੇ ਦਿੱਤਾ ਗਿਆ ਬਿਆਨ ਪੂਰੀ ਤਰ੍ਹਾਂ ਗਲਤ ਹੈ, ਜਿਸ ਲਈ ਉਨ੍ਹਾਂ ਨੂੰ ਉਨ੍ਹਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਕੋਰਟ ਵਿੱਚ ਸੱਚ ਸਾਬਿਤ ਕਰਨਾ ਹੋਵੇਗਾ। ਉਨ੍ਹਾਂ ਨੇ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।

ਆਰੋਪ ਹੈ ਕਿ ਕੁਝ ਦਿਨ ਪਹਿਲਾਂ ਮਜੀਠਿਆ ਨੇ ਰਾਜਬੀਰ ਸਿੰਘ ਖਿਲਾਫ਼ ਕੁਝ ਝੂਠੇ ਆਰੋਪ ਲਗਾਏ ਸਨ। ਜਿਸਤੋਂ ਨਰਾਜ਼ ਰਾਜਬੀਰ ਸਿੰਘ ਨੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ 48 ਘੰਟਿਆਂ ਦੇ ਅੰਦਰ-ਅੰਦਰ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ।


Filed under