● On air now · ਟੀਵੀ ਪੰਜਾਬ

Punjabi News · Since 2013

Breaking

ਅੱਜ ਅਕਾਲ ਤਖ਼ਤ ਅੱਗੇ ਪੇਸ਼ ਹੋਣਗੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ

ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ਆਰ.ਐਸ.ਐਸ. ਵਲੋਂ ਸ. ਸੁਖਬੀਰ ਸਿੰਘ ਬਾਦਲ ਵਿਰੁਧ ਫ਼ੈਸਲਾ…


ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀ.ਜੇ.ਪੀ./ਆਰ.ਐਸ.ਐਸ. ਵਲੋਂ ਸ. ਸੁਖਬੀਰ ਸਿੰਘ ਬਾਦਲ ਵਿਰੁਧ ਫ਼ੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ ਮਿਤੀ 15 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।

ਜਥੇਦਾਰ ਨੇ ਸ. ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਸ. ਵਲਟੋਹਾ, ਜਥੇਦਾਰ ਸਾਹਿਬਾਨ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਬਾਦਲ ਦਲ ਦੇ ਬਾਗ਼ੀ ਧੜੇ ਵਲੋਂ ਜਥੇਦਾਰ ਨੂੰ ਸ਼ਿਕਾਇਤ ਸੁਖਬੀਰ ਸਿੰਘ ਸਾਹਿਬ ਵਿਰੁਧ ਸੌਦਾ-ਸਾਧ, ਬੇਅਦਬੀਆਂ ਆਦਿ ਮਸਲੇ ਸਬੰਧੀ ਕੀਤੀ ਸੀ।


Filed under