● On air now · ਟੀਵੀ ਪੰਜਾਬ

Punjabi News · Since 2013

Breaking

ਸਲਮਾਨ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਡੈਸਕ- ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਖਾਨ ਦੀ ਟੀਮ ਨੇ ਮੋਬਾਈਲ ‘ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ…


ਡੈਸਕ- ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਖਾਨ ਦੀ ਟੀਮ ਨੇ ਮੋਬਾਈਲ ‘ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ।

ਮੁੰਬਈ ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਨਆਈ ਦੀ ਰਿਪੋਰਟ ਦੇ ਅਨੁਸਾਰ, ਬੀਐਨਐਸ ਦੀ ਧਾਰਾ 308 (4), 351 (3) (4) ਦੇ ਤਹਿਤ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਨੰਬਰ ਤੋਂ ਧਮਕੀ ਦਿੱਤੀ ਗਈ ਹੈ, ਉਹ ਛੱਤੀਸਗੜ੍ਹ ਦੇ ਰਹਿਣ ਵਾਲੇ ਫੈਜ਼ਾਨ ਨਾਂ ਦੇ ਵਿਅਕਤੀ ਦੇ ਨਾਂ ‘ਤੇ ਦਰਜ ਹੈ। ਨੰਬਰ ਟ੍ਰੇਸ ਹੁੰਦੇ ਹੀ ਮੁੰਬਈ ਪੁਲਿਸ ਰਾਏਪੁਰ ਲਈ ਰਵਾਨਾ ਹੋ ਗਈ।


Filed under