illegal Immigrants ਨੂੰ ਕੱਢਣ ਲਈ ਨੈਸ਼ਨਲ ਐਮਰਜੈਂਸੀ ਲਾਗੂ ਕਰਾਂਗਾ, ਡੋਨਾਲਡ ਟਰੰਪ ਦਾ ਬਿਆਨ

ਡੈਸਕ- ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤ ਚੁੱਕੇ ਡੋਨਾਲਡ ਟਰੰਪ ਨੇ ਦੁਨੀਆਂ ਨੂੰ ਅਲਟੀਮੇਟਮ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਗਲੇ ਸਾਲ ਉਹ ਸਰਕਾਰ ‘ਚ ਆਉਂਦੇ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਵਿੱਚ ਨੈਸ਼ਨਲ ਐਮਰਜੰਸੀ ਲਾਗੂ ਕਰਨਗੇ ਤੇ ਜੇਕਰ ਇਸ ਲਈ ਸੈਨਾ ਦੀ ਮਦਦ ਵੀ ਲੈਣੀ ਪਈ ਤਾਂ ਇਸ ਤੋਂ ਵੀ ਪਿੱਛੇ ਨਹੀਂ ਹਟਾਂਗੇ।

ਡੋਨਾਲਡ ਟਰੰਪ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ‘ਚੋਂ ਬਾਹਰ ਕੱਢਣ ਲਈ ਕਿਸੇ ਵੀ ਹੱਦ ਤੱਕ ਜਾਣਗੇ, ਉਨ੍ਹਾਂ ਨੇ ਕਿਹਾ ਕਿ ਉਹ 20 ਜਨਵਰੀ 2025 ਨੂੰ ਰਾਸ਼ਟਰਪਤੀ ਬਣਦੇ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਲਈ ਸੈਨਾ ਦਾ ਸਹਾਰਾ ਲੈਣਗੇ।

ਉਨ੍ਹਾਂ ਨੇ ਕਿਹਾ ਕਿ ਮੈਂ ਸ਼ਹਿਰ ਤੇ ਕਸਬਿਆਂ ਨੂੰ ਬਚਾਵਾਂਗਾ, ਜਿਨ੍ਹਾਂ ਨੂੰ ਇਨ੍ਹਾਂ ਘਾਤਕ ਅਪਰਾਧੀਆਂ ਨੇ ਘੇਰ ਲਿਆ ਹੈ ਤੇ ਅਸੀਂ ਇਨ੍ਹਾਂ ਅਪਰਾਧੀਆਂ ਨੂੰ ਜੇਲ੍ਹ ਭੇਜਾਂਗੇ, ਫਿਰ ਜਿੰਨੀ ਜਲਦੀ ਹੋ ਸਕੇ, ਇਨ੍ਹਾਂ ਨੂੰ ਦੇਸ਼ ‘ਚੋਂ ਬਾਹਰ ਕੱਢਾਂਗੇ।