ਡੈਸਕ- ਅੱਜ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਠੰਡ ਦੇ ਬਾਵਜੂਦ ਦਿਨ ਚੜ੍ਹਦੇ ਹੀ ਵੋਟਰਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ। ਬੂਥਾਂ ਉਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਡੇਰਾ ਬਾਬਾ ਨਾਨਕ ਵਿੱਚ ਸਵੇਰੇ 9 ਵਜੇ ਤੱਕ 9.7 ਫੀਸਦੀ ਵੋਟਿੰਗ ਹੋਈ
ਚੱਬੇਵਾਲ ਸੀਟ ‘ਤੇ 4.15 ਫੀਸਦੀ ਵੋਟਿੰਗ ਹੋਈ
ਗਿੱਦੜਬਾਹਾ ਸੀਟ ‘ਤੇ 15.11% ਵੋਟਿੰਗ ਹੋਈ
ਬਰਨਾਲਾ ਵਿੱਚ 6.9% ਵੋਟਿੰਗ ਹੋਈ
ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਪਾਈ ਵੋਟ
ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੀ ਉਮੀਦਵਾਰ ਤੇ ਲੋਕ ਸਭਾ ਮੈਬਰ ਸੁਖਜਿੰਦਰ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੇ ਆਪਣੇ ਪਿੰਡ ਧਾਰੋਵਾਲੀ ‘ਚ ਆਪਣੀ ਵੋਟ ਦਾ ਇਸਤੇਮਾਲ ਕੀਤਾ।
MP ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ‘ਚ ਪਾਈ ਵੋਟ
ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਆਪਣੇ ਪਰਿਵਾਰ ਨਾਲ ਬਰਨਾਲਾ ‘ਚ ਵੋਟ ਪਾਉਣ ਲਈ ਪਹੁੰਚੇ। ਉਹ ਪਹਿਲਾਂ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ, ਲੋਕ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।
ਅੰਮ੍ਰਿਤਾ ਤੇ ਰਾਜਾ ਵੜਿੰਗ ਨੇ ਗੁਰਦੁਆਰੇ ਟੇਕਿਆ ਮੱਥਾ
ਗਿੱਦੜਬਾਹਾ ਤੋਂ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਤੇ ਉਨ੍ਹਾਂ ਤੇ ਪਤੀ ਲੁਥਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਰਦੁਆਰੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਬੁਥਾਂ ਦਾ ਦੌਰਾ ਕਰਨਗੇ ਤੇ ਜਾਣਕਾਰੀ ਲੈਣਗੇ।