ਡੈਸਕ- ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਦਿੱਤੀ ਗਈ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਰਾਜੋਆਣਾ ਅੱਜ ਜੇਲ੍ਹ ਤੋਂ ਬਾਹਰ ਆ ਗਏ। ਹਾਈਕੋਰਟ ਨੇ ਰਾਜੋਆਣਾ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਦੀ ਪੈਰੋਲ ਦਿੱਤੀ ਹੈ। ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਜਸਟਿਸ ਗੁਰਵਿੰਦਰ ਸਿੰਘ ਗਿੱਲ ਦੀ ਕੋਰਟ ਵੱਲੋਂ ਤਿੰਨ ਘੰਟੀਆਂ ਲਈ ਪੈਰੋਲ ਦਿੱਤੀ ਗਈ ਹੈ। ਰਾਜੋਆਣਾ ਇਸ ਸਮੇਂ ਦੌਰਾਨ ਆਪਣੇ ਭਰਾ ਦੇ ਭੋਗ ‘ਚ ਸ਼ਾਮਲ ਹੋਵੇਗਾ। ਉਸ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਮਿਲੀ ਹੈ।
ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਬੀਤੇ ਤਿੰਨ ਦਹਾਕਿਆਂ ਤੋਂ ਜੇਲ੍ਹ ਚ ਬੰਦ ਹੈ। ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਕੈਨੇਡਾ ਵਿੱਚ ਬੇਵਕਤੀ ਮੌਤ ਹੋ ਜਾਂਦੀ ਹੈ। ਕੁਲਵੰਤ ਸਿੰਘ ਦਾ ਜਨਮ 27 ਜੁਲਾਈ 1965 ਨੂੰ ਹੋਇਆ ਸੀ। ਕੋਰਟ ਨੇ ਰਾਜੋਆਣਾ ਨੂੰ ਭਰਾ ਦੇ ਭੋਗ ਤੇ ਜਾਣ ਲਈ ਤਿੰਨ ਘੰਟੀਆਂ ਦੀ ਪੈਰੋਲ ਦਿੱਤੀ ਹੈ।
ਬਿਕਰਮ ਮਜੀਠੀਆ ਰਾਜੋਆਣਾ ਦੇ ਭਰਾ ਦੇ ਭੋਗ ‘ਤੇ ਪਹੁੰਚੇ
ਸ੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੀ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਉਨ੍ਹਾਂ ਦੀ ਵੀਡੀਓ ਵੀ ਸਾਹਣਮੇ ਆਈ ਹੈ, ਜਿਸ ਚ ਉਹ ਰਾਜੋਆਣਾ ਨਾਲ ਮੁਲਾਕਾਤ ਕਰ ਰਹੇ ਹਨ।