● On air now · ਟੀਵੀ ਪੰਜਾਬ

Punjabi News · Since 2013

Breaking

ਮਕਾਨ ਦੀ ਛੱਤ ਡਿੱਗਣ ਨਾਲ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ‘ਚ ਪਿੰਡ ਮਤੋਲੀ ਵਿਖੇ ਬੀਤੀ ਰਾਤ ਪਏ ਭਾਰੀ ਮੀਂਹ ਨਾਲ ਮਕਾਨ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ੁਤਰਾਣਾ ਦੇ ਨਾਲ ਲੱਗਦੇ…


ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ‘ਚ ਪਿੰਡ ਮਤੋਲੀ ਵਿਖੇ ਬੀਤੀ ਰਾਤ ਪਏ ਭਾਰੀ ਮੀਂਹ ਨਾਲ ਮਕਾਨ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ੁਤਰਾਣਾ ਦੇ ਨਾਲ ਲੱਗਦੇ ਪਿੰਡ ਮਤੋਲੀ ਵਿਖੇ ਬੀਤੀ ਰਾਤ ਪਏ ਭਾਰੀ ਮੀਂਹ ਨਾਲ ਮੁਖਤਿਆਰ ਸਿੰਘ ਦੇ ਮਕਾਨ ਦੀ ਛੱਤ ਡਿੱਗ ਗਈ।

ਇਸ ਘਟਨਾ ਵਿਚ ਪਰਿਵਾਰ ਦਾ ਮੁਖੀ ਮੁਖ਼ਤਿਆਰ ਸਿੰਘ (40) ਉਸ ਦੇ ਲੜਕੇ ਵੰਸ਼ਦੀਪ ਸਿੰਘ (14) ਤੇ ਲੜਕੀਆਂ ਸਿਮਰਨਜੀਤ ਕੌਰ (13) ਕਮਲਦੀਪ ਕੌਰ (10) ਦੀ ਛੱਤ ਦੇ ਮਲਬੇ ਹੇਠ ਦੱਬਣ ਕਰਕੇ ਮੌਤ ਹੋ ਗਈ। ਜਦਕਿ ਉਸ ਦੀ ਪਤਨੀ ਸੁਰਿੰਦਰ ਕੌਰ ਹਸਪਤਾਲ ਵਿਚ ਜੇਰੇ ਇਲਾਜ ਹੈ।

ਟੀਵੀ ਪੰਜਾਬ ਬਿਊਰੋ


Filed under