● On air now · ਟੀਵੀ ਪੰਜਾਬ

Punjabi News · Since 2013

Breaking


ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ ਦੁੱਧ ਧੋਤੀ ਨਹੀਂ ਹੋ ਗਈ : ਬੀਬੀ ਜਗੀਰ ਕੌਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ‘ਤੇ ਕਿਹਾ ਕਿ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ ਦੁੱਧ ਧੋਤੀ ਨਹੀਂ ਹੋ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕੀ ਸਿੱਧੂ ਕਿਹੜਾ ਫ਼ਰਿਸ਼ਤਾ ਉਤਰ ਆਇਆ ਹੈ, ਦੁਨੀਆਂ ਉਸ ਨੂੰ ਚੰਗੀ ਤਰ੍ਹਾਂ ਜਾਣਦੀ ਹੈ। ਉਨ੍ਹਾਂ ਸਿੱਧੂ ਦੀ ਪ੍ਰਧਾਨਗੀ ‘ਤੇ ਤਨਜ਼ ਕਸਦਿਆਂ ਕਿਹਾ ਕਿ ਸਿੱਧੂ ਦੇ ਨਾਲ ਚਾਰ ਹੋਰ ਕਾਰਜਕਾਰੀ ਪ੍ਰਧਾਨ ਲਾਏ ਜਾਣਾ ਇਹ ਸਿੱਧ ਕਰਦਾ ਹੈ ਕਿ ਕਾਂਗਰਸ ਹਾਈ ਕਮਾਨ ਨੂੰ ਸਿੱਧੂ ਦੀ ਕਾਬਲੀਅਤ ‘ਤੇ ਭਰੋਸਾ ਨਹੀਂ ਹੈ।

ਟੀਵੀ ਪੰਜਾਬ ਬਿਊਰੋ


ਹੋਰ ਖ਼ਬਰਾਂ