ਕਿਸਾਨਾਂ ਨੂੰ ਨਹੀਂ ਮਿਲੀ ਸੰਸਦ ਦੇ ਘਿਰਾਓ ਦੀ ਆਗਿਆ

ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਅਜਿਹੀ ਸਥਿਤੀ ਵਿਚ ਕਿਸਾਨ ਸੰਗਠਨਾਂ ਨੇ ਸੰਸਦ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 22 ਜੁਲਾਈ ਨੂੰ 3 ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਸਦ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧ ਵਿਚ ਕਿਸਾਨ ਨੇਤਾਵਾਂ ਅਤੇ ਦਿੱਲੀ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਹੋਈ। ਸੂਤਰਾਂ ਅਨੁਸਾਰ ਕਿਸਾਨ ਆਗੂਆਂ ਨੂੰ ਸੰਸਦ ਦਾ ਘਿਰਾਓ ਕਰਨ ਦੀ ਇਜਾਜ਼ਤ ਨਹੀਂ ਮਿਲੀ।

ਇਸ ਤੋਂ ਪਹਿਲਾਂ 24 ਜਨਵਰੀ ਨੂੰ ਕਿਸਾਨ ਨੇਤਾਵਾਂ ਅਤੇ ਦਿੱਲੀ ਪੁਲਿਸ ਅਧਿਕਾਰੀਆਂ ਦਰਮਿਆਨ ਇਕ ਮੀਟਿੰਗ ਹੋਈ ਸੀ। ਜਿਸ ਵਿੱਚ ਪੁਲਿਸ ਨੇ ਗਣਤੰਤਰ ਦਿਵਸ ਤੇ ਸੀਮਤ ਗਿਣਤੀ ਵਿਚ ਟਰੈਕਟਰ ਮਾਰਚ ਕਰਨ ਦੀ ਆਗਿਆ ਦਿੱਤੀ ਸੀ। ਪਰ ਰਾਜਧਾਨੀ ਦਿੱਲੀ ਵਿਚ ਕਈ ਥਾਵਾਂ ‘ਤੇ ਹਿੰਸਕ ਝੜਪਾਂ ਹੋਈਆਂ ਸਨ। ਉਦੋਂ ਤੋਂ ਹੀ ਦਿੱਲੀ ਪੁਲਿਸ ਸੁਚੇਤ ਹੈ। ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ।

ਟੀਵੀ ਪੰਜਾਬ ਬਿਊਰੋ