ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਮੁੱਦੇ ‘ਤੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗੋਈ, ਰਵਨੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਈ ਸੰਸਦ ਮੈਂਬਰ ਇਸ ਧਰਨੇ ਵਿਚ ਸ਼ਾਮਲ ਹੋਏ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ‘ਕਾਲੇ ਕਾਨੂੰਨਾਂ ਨੂੰ ਵਾਪਸ ਲਓ’ ਅਤੇ ‘ਪ੍ਰਧਾਨ ਮੰਤਰੀ ਨਿਆਂ ਕਰੋ’ ਦੇ ਨਾਅਰੇ ਲਗਾਏ।

ਮੁੱਖ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਹ ਧਰਨਾ ਸੰਸਦ ਭਵਨ ਕੰਪਲੈਕਸ ਵਿਚ ਦਿੱਤਾ ਜਦੋਂ ਕਿਸਾਨ ਜਥੇਬੰਦੀਆਂ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ 3 ਦਿਨਾਂ ਵਿਚ ਲੋਕ ਸਭਾ ਦਾ ਇਕ ਵੀ ਸੈਸ਼ਨ ਸਹੀ ਢੰਗ ਨਾਲ ਨਹੀਂ ਚੱਲਿਆ ਹੈ।

ਟੀਵੀ ਪੰਜਾਬ ਬਿਊਰੋ