● On air now · ਟੀਵੀ ਪੰਜਾਬ

Punjabi News · Since 2013

Breaking

ਪੇਕੇ ਘਰ ਆਈ ਨਵੀਂ ਵਿਆਹੀ ਕੁੜੀ ਦੀ ਭੇਤਭਰੇ ਹਾਲਾਤ ‘ਚ ਮੌਤ, ਦੋਹਾਂ ਪਰਿਵਾਰਾਂ ਵਿਚ ਤਕਰਾਰ ਤੋਂ ਬਾਅਦ ਪੁਲਿਸ ਨੇ ਅੱਧ ਸੜੀ ਲਾਸ਼ ਪੋਸਟਮਾਰਟਮ ਲਈ ਭੇਜੀ

ਫਤਿਆਬਾਦ : ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੇਕੇ ਘਰ ਆਈ ਵਿਅਹੁਤਾ ਦੀ ਭੇਦ ਭਰੇ ਹਾਲਾਤ ਵਿਚ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਕੁੜੀ ਦੇ ਸਸਕਾਰ ਸਮੇਂ ਪੇਕੇ ਅਤੇ ਸਹੁਰੇ ਪਰਿਵਾਰ ਵਿਚ ਤਕਰਾਰ ਹੋਣ ਤੋਂ ਬਾਅਦ ਸਥਾਨਕ ਪੁਲਿਸ ਨੇ ਅੱਧ…


ਫਤਿਆਬਾਦ : ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੇਕੇ ਘਰ ਆਈ ਵਿਅਹੁਤਾ ਦੀ ਭੇਦ ਭਰੇ ਹਾਲਾਤ ਵਿਚ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਕੁੜੀ ਦੇ ਸਸਕਾਰ ਸਮੇਂ ਪੇਕੇ ਅਤੇ ਸਹੁਰੇ ਪਰਿਵਾਰ ਵਿਚ ਤਕਰਾਰ ਹੋਣ ਤੋਂ ਬਾਅਦ ਸਥਾਨਕ ਪੁਲਿਸ ਨੇ ਅੱਧ ਸੜੀ ਲਾਸ਼ ਕਬਜ਼ੇ ਵਿਚ ਲੈ ਲਈ ਅਤੇ ਪੋਸਟਮਾਰਟਮ ਲਈ ਭੇਜ ਦਿੱਤੀ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਪੈਕਟਰ ਨਵਦੀਪ ਸਿੰਘ ਨੇ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਮੁਤਾਬਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੀ ਕੁਲਬੀਰ ਕੌਰ ਦਾ ਵਿਆਹ ਤਕਰੀਬਨ ਛੇ ਮਹੀਨੇ ਪਹਿਲਾਂ ਅੰਮਿ੍ਤਸਰ ਦੇ ਪਿੰਡ ਸੁਲਤਾਨਵਿੰਡ ਨਿਵਾਸੀ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ। ਕੁਲਬੀਰ ਕੌਰ ਦੀ ਲੰਘੀ ਰਾਤ ਆਪਣੇ ਪੇਕੇ ਘਰ ਭੇਦ ਭਰੇ ਹਲਾਤਾਂ ਵਿਚ ਮੌਤ ਹੋ ਗਈ। ਜਦੋਂ ਉਸਦਾ ਸਸਕਾਰ ਕੀਤਾ ਜਾ ਰਿਹਾ ਸੀ ਤਾਂ ਪੇਕੇ ਅਤੇ ਸਹੁਰੇ ਪਰਿਵਾਰ ਵਿਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਮਾਮਲਾ ਪੁਲਿਸ ਤਕ ਪਹੁੰਚ ਗਿਆ। ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅੱਧ ਸੜੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਮਾਰਟਮ ਲਈ ਭੇਜ ਦਿੱਤਾ ਹੈ।

ਕੁੜੀ ਦੇ ਪਰਿਵਾਰ ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਕੁਲਬੀਰ ਕੌਰ ਉਨ੍ਹਾਂ ਦੇ ਕੋਲ ਆਈ ਹੋਈ ਸੀ। ਬੀਤੀ ਰਾਤ ਉਸਦੇ ਪਤੀ ਦਾ ਫੋਨ ਵੀ ਆਇਆ ਸੀ ਪਰ ਉਨ੍ਹਾਂ ਨੂੰ ਨਹੀਂ ਪਤਾ ਕਿ ਉਸਦੀ ਆਪਣੇ ਪਤੀ ਨਾਲ ਕੀ ਗੱਲ ਹੋਈ ਹੈ। ਜਦੋਂ ਸਵੇਰੇ ਕੁਲਬੀਰ ਕੌਰ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਸਦੀ ਮੌਤ ਹੋ ਚੁੱਕੀ ਸੀ। ਕੁਲਬੀਰ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਨੇ ਆਪਣੇ ਸਹੁਰੇ ਪਰਿਵਾਰ ਉੱਪਰ ਸ਼ੰਕੇ ਖੜ੍ਹੇ ਕੀਤੇ ਹਨ।

ਟੀਵੀ ਪੰਜਾਬ ਬਿਊਰੋ


Filed under