● On air now · ਟੀਵੀ ਪੰਜਾਬ

Punjabi News · Since 2013

Breaking

15 ਅਗਸਤ ਤੋਂ ਕਾਂਗਰਸ ਭਵਨ ‘ਚ ਲੱਗ ਜਾਵੇਗਾ ਸਿੱਧੂ ਦਾ ਬਿਸਤਰਾ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਹੋਰ ਕਾਰਜਕਾਰੀ ਪ੍ਰਧਾਨਾਂ ਦੇ ਤਾਜਪੋਸ਼ੀ ਸਮਾਗਮ ਦੀ ਸਮਾਪਤੀ ਮੌਕੇ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਉਹ ਪਾਰਟੀ ਦੀਆਂ…


ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਹੋਰ ਕਾਰਜਕਾਰੀ ਪ੍ਰਧਾਨਾਂ ਦੇ ਤਾਜਪੋਸ਼ੀ ਸਮਾਗਮ ਦੀ ਸਮਾਪਤੀ ਮੌਕੇ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਉਹ ਪਾਰਟੀ ਦੀਆਂ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਚੱਲਣਗੇ। ਸਿੱਧੂ ਨੇ ਕਿਹਾ ਕਿ ਮਸਲਾ ਅਹੁਦਿਆਂ ਦਾ ਨਹੀਂ ਮਸਲਾ ਗੁਰੂ ਦਾ ਹੈ, ਮਸਲਾ ਕਿਸਾਨਾਂ ਦਾ ਹੈ, ਮਸਲਾ ਰੁਜ਼ਗਾਰ ਦਾ ਹੈ।

ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਆਪਣੇ ਪਿਤਾ ਨੂੰ ਯਾਦ ਕੀਤਾ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਇਕ ਵਰਕਰ ਪ੍ਰਧਾਨ ਬਣਿਆ ਹੈ। ਉਨ੍ਹਾਂ ਕਿਸਾਨ ਮੋਰਚਾ ਦੇ ਆਗੂਆਂ ਨੂੰ ਵੀ ਮਿਲਣ ਦਾ ਸੱਦਾ ਦਿੱਤਾ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ 15 ਅਗਸਤ ਤੋਂ ਉਨ੍ਹਾਂ ਦਾ ਬਿਸਤਰਾ ਕਾਂਗਰਸ ਭਵਨ ‘ਚ ਲੱਗ ਜਾਵੇਗਾ ਤੇ ਪੰਜਾਬ ਮਾਡਲ ਦਿੱਲੀ ਮਾਡਲ ਦੇ ਪਰਖਚੇ ਉਡਾ ਦੇਵੇਗਾ।
ਟੀਵੀ ਪੰਜਾਬ ਬਿਊਰੋ


Filed under