ਪੀਲ ਰੀਜਨਲ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ 17 ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਬਹੁਤੇ ‘ਫੋਰ ਬ੍ਰਦਰਜ਼’ ਨਾਮਕ ਇੱਕ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਇਹ ਗਰੋਹ ਕੈਨੇਡਾ ਅਤੇ ਅਮਰੀਕਾ ਵਿੱਚ ਦੱਖਣੀ ਏਸ਼ੀਆਈ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਰਿਹਾ ਸੀ।
ਕੈਨੇਡਾ ਦੇ ਹੈਲੀਫੈਕਸ ਵਿੱਚ ਇੱਕ ਨਵਜੰਮੇ ਬੱਚੇ ਦੀ ਲਾਸ਼ ਛੁਪਾਉਣ ਅਤੇ ਮਨੁੱਖੀ ਅਵਸ਼ੇਸ਼ਾਂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਪੰਜਾਬੀ ਜੋੜੇ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਉਸਦੀ ਪਤਨੀ ਰਮਨਦੀਪ ਕੌਰ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ‘ਤੇ ਪੁਲਿਸ ਅਧਿਕਾਰੀ ਦਾ ਵਿਰੋਧ ਕਰਨ ਅਤੇ ਇਨਸਾਫ਼ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵੀ ਲਗਾਏ ਗਏ ਹਨ।
ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਕੈਨੇਡੀਅਨ ਰਾਸ਼ਟਰੀ ਸੁਰੱਖਿਆ ਏਜੰਸੀਆਂ ‘ਤੇ ਤਿੱਖਾ ਹਮਲਾ ਕੀਤਾ ਹੈ। ਪਟਨਾਇਕ ਨੇ ਕਿਹਾ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਨੂੰ ਰਾਜਨੀਤਿਕ ਰੰਗ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਖਾਲਿਸਤਾਨੀ ਸਮੂਹਾਂ ਨੇ ਕੈਨੇਡੀਅਨ ਖੁਫ਼ੀਆ ਅਧਿਕਾਰੀਆਂ ਨੂੰ ਭਾਰਤ ਖ਼ਿਲਾਫ਼ ਝੂਠੀਆਂ ਰਿਪੋਰਟਾਂ ਤਿਆਰ ਕਰਨ ਲਈ ਪੈਸੇ ਦਿੱਤੇ ਹਨ। ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਗੈਰੀ ਅਨੰਦਾਸੰਗਰੀ ਨੇ ਭਾਰਤੀ ਹਾਈ ਕਮਿਸ਼ਨਰ ਦੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਿਹਾ ਕਿ CSIS ਦੀ ਇਮਾਨਦਾਰੀ ਅਤੇ ਸੁਤੰਤਰਤਾ ‘ਤੇ ਕੋਈ ਸ਼ੱਕ ਨਹੀਂ ਕੀਤਾ ਜਾ ਸਕਦਾ।
ਕੈਨੇਡਾ ਦੇ ਐਬਟਸਫੋਰਡ ਵਿਚ ਡਾਇਮੰਡ ਕਲਚਰਲ ਕਲੱਬ ਵਲੋਂ ਸਲਾਨਾ ਪੰਜਾਬੀ ਮੇਲਾ 2026 ਦਾ ਆਯੋਜਨ ਕੀਤਾ ਗਿਆ। ਰੋਟਰੀ ਸਟੈਡੀਅਮ ਵਿਚ ਖੁੱਲ੍ਹੇ ਪੰਡਾਲ ਵਿਚ ਆਯੋਜਿਤ ਕੀਤੇ ਗਏ ਇਸ ਮੇਲੇ ਵਿਚ ਪੰਜਾਬ ਦੇ ਨਾਮਵਰ ਗਾਇਕਾਂ ਹਰਦੇਵ ਮਾਹੀਨੰਗਲ, ਜੈਸਮੀਨ ਅਖਤਰ, ਚੰਨੀ ਨੱਤਨ, ਆਰ ਨੇਤ, ਸੱਜਣ ਅਦੀਬ, ਸੁਖਪਾਲ ਔਜਲਾ, ਗੁਰਤੇਜ ਸਿੱਧੂ, ਸੁਖ ਧਾਲੀਵਾਲ ਤੇ ਸਿਮਰਨ ਸਹੋਤਾ ਨੇ ਆਪਣੀ ਗਾਇਕੀ ਨਾਲ਼ ਮੇਲੇ ਨੂੰ ਚਾਰ ਚੰਨ ਲਾਏ। ਮੇਲੇ ਦੌਰਾਨ ਪੰਜਾਬੀ ਲੋਕ ਗੀਤਾਂ ‘ਤੇ ਖੋਜ ਕਰਨ ਵਾਲੇ ਲੇਖਕ ਅਸ਼ੋਕ ਬੰਸਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੇਲੇ ਵਿਚ ਪੰਜਾਬੀਆਂ ਦੇ ਵੱਡੇ ਇਕੱਠ ਨੇ ਪਿਛਲੇ ਰਿਕਾਰਡ ਵੀ ਤੋਂ ਦਿੱਤੇ।
ਹੋਰ ਜਾਣਕਾਰੀ ਲਈ **TV Punjab** ਨਾਲ ਜੁੜੇ ਰਹੋ।





