Punjabi News Canada


ਕਾਂਗਰਸ ਨੂੰ ਝਟਕਾ: ਸਾਬਕਾ MP ਦੇ ਸਪੁੱਤਰ ਅਤੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ

ਲੰਬੀ- ਮੁਕਤਸਰ ਸਾਹਿਬ ਤੋਂ ਕਾਂਗਰਸ ਦੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਗੇ। ਉਹ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸਵ. ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਸਨ। ਹਾਲ ਹੀ ਵਿਚ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ। ਗੁਰਮੀਤ ਸਿੰਘ ਖੁੱਡੀਆ ਸ੍ਰੀ ਮੁਕਤਸਰ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਸਨ।
ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਅਮਰਿੰਦਰ ਸਿੰਘ ਲੰਬੀ ਤੋਂ ਕਾਂਗਰਸ ਦੇ ਉਮੀਦਵਾਰ ਸਨ ਤਾਂ ਗੁਰਮੀਤ ਸਿੰਘ ਖੁੱਡੀਆ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਭਰੇ ਸਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਲੰਬੀ ਹਲਕੇ ‘ਚ ਵਡੀ ਰੈਲੀ ਵਿਚ ਖੁੱਡੀਆ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਸੀ।

ਖੁੱਡੀਆਂ ਪਰਿਵਾਰ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਚੰਗਾ ਆਧਾਰ ਮੰਨਿਆ ਜਾਂਦਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਅੱਜ ਉਹ ਵੱਡੀ ਗਿਣਤੀ ‘ਚ ਸਾਥੀਆਂ ਸਮੇਤ ਚੰਡੀਗੜ੍ਹ ਲਈ ਰਵਾਨਾ ਹੋਏ।

ਰਾਜਨੀਤਕ ਮਾਹਰਾਂ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਲੰਬੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ 2022 ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾ ਸਕਦੇ ਹਨ।


ਹੋਰ ਖ਼ਬਰਾਂ