● On air now · ਟੀਵੀ ਪੰਜਾਬ

Punjabi News · Since 2013

Breaking

ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾਇਆ

ਟੋਕੀਓ : ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਆਪਣੇ ਪਿਛਲੇ ਮੈਚ ਵਿਚ ਆਸਟ੍ਰੇਲੀਆ ਹੱਥੋਂ ਹਾਰ ਗਈ ਸੀ। ਭਾਰਤ ਨੇ ਮੰਗਲਵਾਰ ਨੂੰ ਇਥੇ ਟੋਕਿਓ ਓਲੰਪਿਕ ਦੇ…


ਟੋਕੀਓ : ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਆਪਣੇ ਪਿਛਲੇ ਮੈਚ ਵਿਚ ਆਸਟ੍ਰੇਲੀਆ ਹੱਥੋਂ ਹਾਰ ਗਈ ਸੀ। ਭਾਰਤ ਨੇ ਮੰਗਲਵਾਰ ਨੂੰ ਇਥੇ ਟੋਕਿਓ ਓਲੰਪਿਕ ਦੇ ਪੁਰਸ਼ ਹਾਕੀ ਮੁਕਾਬਲੇ ਦੇ ਪੂਲ ਏ ਵਿਚ ਆਪਣੇ ਤੀਜੇ ਮੈਚ ਵਿਚ ਆਸਟਰੇਲੀਆ ਖ਼ਿਲਾਫ਼ ਪਿਛਲੇ ਮੈਚ ਵਿੱਚ ਕਰਾਰੀ ਹਾਰ ਤੋਂ ਜ਼ਬਰਦਸਤ ਵਾਪਸੀ ਕੀਤੀ ਹੈ ਭਾਰਤ ਲਈ ਰੁਪਿੰਦਰ ਪਾਲ ਸਿੰਘ (15 ਵੇਂ ਅਤੇ 51 ਵੇਂ ਮਿੰਟ) ਨੇ ਦੋ ਜਦਕਿ ਸਿਮਰਨਜੀਤ ਸਿੰਘ (14 ਵੇਂ ਮਿੰਟ) ਨੇ ਇਕ ਗੋਲ ਕੀਤਾ। ਭਾਰਤ ਨੇ ਆਪਣੇ ਸ਼ੁਰੂਆਤੀ ਮੈਚ ਵਿਚ ਨਿਊਜ਼ੀਲੈਂਡ ਨੂੰ 3-2 ਨਾਲ ਹਰਾ ਕੇ ਜੇਤੂ ਸ਼ੁਰੂਆਤ ਕੀਤੀ ਪਰ ਆਸਟਰੇਲੀਆ ਖ਼ਿਲਾਫ਼ ਇਕ ਪਾਸੜ ਮੈਚ ਵਿਚ ਉਸ ਨੂੰ 1-7 ਨਾਲ ਹਾਰ ਝੱਲਣੀ ਪਈ।

ਟੀਵੀ ਪੰਜਾਬ ਬਿਊਰੋ


Filed under