● On air now · ਟੀਵੀ ਪੰਜਾਬ

Punjabi News · Since 2013

Breaking

ਰੁਲਦੂ ਸਿੰਘ ਮਾਨਸਾ ਦੇ ਕੈਂਪ ‘ਤੇ ਹਮਲਾ , 2 ਕਿਸਾਨ ਜ਼ਖ਼ਮੀ

ਨਵੀਂ ਦਿੱਲੀ : ਟਿਕਰੀ ਬਾਰਡਰ ’ਤੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਵਾਲੀ ਪੰਜਾਬ ਕਿਸਾਨ ਯੂਨੀਅਨ ਦੀ ਟਰਾਲੀ ਦੀ ਭੰਨ ਤੋੜ ਕੀਤੀ ਗਈ ਅਤੇ ਟਰਾਲੀ ‘ਚ ਪਏ ਕਿਸਾਨਾਂ ਉਪਰ ਹਮਲਾ ਕੀਤਾ ਗਿਆ, ਜਿਸ ਵਿਚ ਦੋ ਕਿਸਾਨ ਜ਼ਖ਼ਮੀ ਹੋ ਗਏ।…


ਨਵੀਂ ਦਿੱਲੀ : ਟਿਕਰੀ ਬਾਰਡਰ ’ਤੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਵਾਲੀ ਪੰਜਾਬ ਕਿਸਾਨ ਯੂਨੀਅਨ ਦੀ ਟਰਾਲੀ ਦੀ ਭੰਨ ਤੋੜ ਕੀਤੀ ਗਈ ਅਤੇ ਟਰਾਲੀ ‘ਚ ਪਏ ਕਿਸਾਨਾਂ ਉਪਰ ਹਮਲਾ ਕੀਤਾ ਗਿਆ, ਜਿਸ ਵਿਚ ਦੋ ਕਿਸਾਨ ਜ਼ਖ਼ਮੀ ਹੋ ਗਏ। ਜਥੇਬੰਦੀ ਅਨੁਸਾਰ ਹਮਲਾਵਰ ਕੁੱਟਮਾਰ ਤੋਂ ਬਾਅਦ ਫ਼ਰਾਰ ਹੋ ਗਏ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਇਹ ਹਮਲਾ ਰੁਲਦੂ ਸਿੰਘ ਮਾਨਸਾ ’ਤੇ ਕੀਤਾ ਗਿਆ ਜਾਪਦਾ ਹੈ ਪਰ ਉਹ ਉਸ ਵੇਲੇ ਉਥੇ ਨਹੀਂ ਸਨ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਮਾਨਸਾ ਨੇੜਲੇ ਪਿੰਡ ਤਾਮਕੋਟ ਦੇ ਗੁਰਵਿੰਦਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜੋ ਇਸ ਵੇਲੇ ਰੋਹਤਕ ਦੇ ਹਸਪਤਾਲ ਵਿਖੇ ਦਾਖਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦੋ ਜਣਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਸੰਯੁਕਤ ਮੋਰਚੇ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ।

 ਟੀਵੀ ਪੰਜਾਬ ਬਿਊਰੋ

 


Filed under