ਅਕਾਲੀ ਦਲ ਦੇ ਸੰਸਦ ਮੈਂਬਰਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਅੱਜ ਵੀ ਸੰਸਦ ਦੇ ਬਾਹਰ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਸੰਸਦ ਅੰਦਰ ਖੇਤੀ ਕਾਨੂੰਨਾਂ ‘ਤੇ ਚਰਚਾ ਕਰਨ ਨੂੰ ਤਿਆਰ ਨਹੀਂ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਕਾਲੀ ਦਲ ਵਲੋਂ ਕਈ ਵਾਰ ਸਪੀਕਰ ਨੂੰ ਐਡਜੋਰਮੈਂਟ ਮੋਸ਼ਨ ਦਾ ਨੋਟਿਸ ਦਿੱਤਾ ਗਿਆ ਹੈ। ਹਰਸਿਮਰਤ ਕੌਰ ਦਾ ਬਾਦਲ ਦਾ ਤਾਂ ਇਥੋਂ ਤੱਕ ਕਹਿਣਾ ਸੀ ਕਿ ਜੇਕਰ ਸਰਕਾਰ ਨੇ ਵਿਰੋਧੀ ਪਾਰਟੀਆਂ ਵਲੋਂ ਚੁੱਕੇ ਜਾ ਰਹੇ ਮੁੱਦਿਆਂ ਨੂੰ ਅਣਗੋਲਿਆਂ ਹੀ ਕਰਨਾ ਹੈ ਤਾਂ ਨਵਾਂ ਸੰਸਦ ਭਵਨ ਬਣਾਉਣ ਦੀ ਵੀ ਲੋੜ ਨਹੀਂ ਹੈ। ਸਰਕਾਰ ਨੂੰ ਨਵੀਂ ਇਮਾਰਤ ‘ਤੇ ਖਰਚੇ ਜਾ ਰਹੇ ਪੈਸੇ ਗਰੀਬਾਂ ‘ਚ ਵੰਡ ਦੇਣੇ ਚਾਹੀਦੇ ਹਨ।

ਟੀਵੀ ਪੰਜਾਬ ਬਿਊਰੋ