● On air now · ਟੀਵੀ ਪੰਜਾਬ

Punjabi News · Since 2013

Breaking

ਜੰਮੂ-ਕਸ਼ਮੀਰ ‘ਚ ਬੱਦਲ ਫਟਣ ਕਾਰਨ ਪੰਜ ਵਿਅਕਤੀਆਂ ਦੀ ਮੌਤ- 35 ਲਾਪਤਾ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਚ ਬੱਦਲ ਫਟਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 35 ਲਾਪਤਾ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਕਈ ਪੁਲ ਵਹਿ ਗਏ ਹਨ। ਬੁੱਧਵਾਰ ਤੜਕੇ ਬੱਦਲ ਫਟਣ ਕਾਰਨ 6 ਤੋਂ 8 ਘਰ…


ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਚ ਬੱਦਲ ਫਟਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 35 ਲਾਪਤਾ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਕਈ ਪੁਲ ਵਹਿ ਗਏ ਹਨ। ਬੁੱਧਵਾਰ ਤੜਕੇ ਬੱਦਲ ਫਟਣ ਕਾਰਨ 6 ਤੋਂ 8 ਘਰ ਇਸ ਦੀ ਚਪੇਟ ਵਿਚ ਆ ਗਏ ਹਨ । ਇਹ ਹਾਦਸਾ ਕਿਸ਼ਤਵਾੜ ਜ਼ਿਲ੍ਹੇ ਦੇ ਹੋਨਜਰ ਇਲਾਕੇ ਵਿਚ ਵਾਪਰਿਆ ਹੈ। ਭਾਰਤੀ ਫੌਜ ਵੱਲੋਂ ਬਚਾਅ ਕਾਰਜ ਜਾਰੀ ਰੱਖਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ। ਇੰਡੀਅਨ ਆਰਮੀ ਨੇ ਕੈਪਟਨ ਵਿਵੇਕ ਚੌਹਾਨ ਦੀ ਅਗਵਾਈ ਵਾਲੀ 22 ਮੈਂਬਰੀ ਪਾਰਟੀ ਨੂੰ ਕਿਸ਼ਤਵਾੜ ਵਿਚ ਬਚਾਅ ਕਾਰਜ ਲਈ ਭੇਜਿਆ ਹੋਇਆ ਹੈ।

ਟੀਵੀ ਪੰਜਾਬ ਬਿਊਰੋ


Filed under