Punjabi News Canada


ਤਲਵੰਡੀ ਸਾਬੋ ਥਰਮਲ ਪਲਾਂਟ ਦਾ 3 ਨੰਬਰ ਯੂਨਿਟ ਮੁੜ ਚਾਲੂ

ਬਠਿੰਡਾ : ਤਲਵੰਡੀ ਸਾਬੋ ਥਰਮਲ ਪਲਾਂਟ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਥਰਮਲ ਪਲਾਂਟ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। ਇਸ ਥਰਮਲ ਪਲਾਂਟ ਦਾ 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ ਬੰਦ ਪਿਆ ਹੈ। ਜ਼ਿਕਰਯੋਗ ਹੈ ਕਿ ਪਿੰਡ ਬਣਾਂਵਾਲੀ ਵਿਖੇ ਬਣਿਆ ਉੱਤਰੀ ਭਾਰਤ ਦਾ ਇਹ ਸਭ ਤੋਂ ਵੱਡਾ 1980 ਮੈਗਾਵਾਟ ਦੀ ਸਮਰੱਥਾ ਵਾਲਾ ਥਰਮਲ ਪਲਾਂਟ ਹੈ।

ਟੀਵੀ ਪੰਜਾਬ ਬਿਊਰੋ


ਹੋਰ ਖ਼ਬਰਾਂ