● On air now · ਟੀਵੀ ਪੰਜਾਬ

Punjabi News · Since 2013

Breaking

CRPF ਦੀ ਸੜਕ ਸੁਰੱਖਿਆ ਟੀਮ ‘ਤੇ ਅੱਤਵਾਦੀਆਂ ਨੇ ਕੀਤਾ ਹਮਲਾ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਸੜਕ ਸੁਰੱਖਿਆ ਟੀਮ ਉੱਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ, ਜਿਸ ਨਾਲ ਇਕ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਕ੍ਰਾਲਚੇਕ ਵਿਖੇ ਸੀਆਰਪੀਐਫ…


ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਸੜਕ ਸੁਰੱਖਿਆ ਟੀਮ ਉੱਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ, ਜਿਸ ਨਾਲ ਇਕ ਜਵਾਨ ਜ਼ਖ਼ਮੀ ਹੋ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਕ੍ਰਾਲਚੇਕ ਵਿਖੇ ਸੀਆਰਪੀਐਫ ਦੀ ਸੜਕ ਸੁਰੱਖਿਆ ਟੀਮ ‘ਤੇ ਹਮਲਾ ਕੀਤਾ। ਇਕ ‘ਰੋਡ ਓਪਨਿੰਗ ਪਾਰਟੀ’ ਜਾਂ ਰੋਡ ਸੇਫਟੀ ਟੀਮ ਇਕ ਦਸਤਾ ਹੁੰਦਾ ਹੈ ਜੋ ਕਾਫਲਿਆਂ ਦੇ ਲੰਘਣ ਤੋਂ ਪਹਿਲਾਂ ਇਕ ਰਸਤਾ ਸੁਰੱਖਿਅਤ ਕਰਨ ਲਈ ਤਾਇਨਾਤ ਕੀਤਾ ਜਾਂਦਾ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਵਿਚ ਕਾਂਸਟੇਬਲ ਅਜੇ ਕੁਮਾਰ ਜ਼ਖਮੀ ਹੋ ਗਿਆ। ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਟੀਵੀ ਪੰਜਾਬ ਬਿਊਰੋ


Filed under