Punjabi News Canada


ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਜੀਂਦ : ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਸ਼ੇਰਗੜ੍ਹ ਚੀਮਾ ਦੇ ਇਕ ਨੌਜਵਾਨ ਦੀ ਦਿੱਲੀ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਜਾਂਦੇ ਸਮੇਂ ਜੀਂਦ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਜੈਲੀ (30) ਜੋ ਕੁਝ ਸਮਾਂ ਪਹਿਲਾਂ ਹੀ ਦੁਬਈ ਤੋਂ ਪੰਜਾਬ ਆਇਆ ਸੀ।

ਉਹ ਆਪਣੇ ਦੋਸਤ ਫ਼ੌਜੀ ਨਰਿੰਦਰ ਸਿੰਘ ਨਾਲ ਆਪਣੀ ਇਨੋਵਾ ਗੱਡੀ ਵਿਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ। ਗੱਡੀ ਚਲਾਉਂਦਿਆਂ ਨੀਂਦ ਆਉਣ ਕਾਰਨ ਉਨ੍ਹਾਂ ਦੀ ਗੱਡੀ ਅੱਗੇ ਜਾ ਰਹੇ ਟਰਾਲੇ ਨਾਲ ਜਾ ਟਕਰਾਈ, ਜਿਸ ਕਾਰਨ ਜਰਨੈਲ ਸਿੰਘ ਉਰਫ਼ ਜੈਲੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਨਾਲ ਬੈਠਾ ਫ਼ੌਜੀ ਨਰਿੰਦਰ ਸਿੰਘ ਜ਼ਖ਼ਮੀ ਹੋ ਗਿਆ।

ਟੀਵੀ ਪੰਜਾਬ ਬਿਊਰੋ


ਹੋਰ ਖ਼ਬਰਾਂ