PAU ਦੇ ਲਾਈਵ ਪ੍ਰੋਗਰਾਮ ਵਿਚ ਨਰਮੇ ਅਤੇ ਬਾਗਬਾਨੀ ਬਾਰੇ ਮਾਹਿਰਾਂ ਨੇ ਕੀਤੀ ਗੱਲਬਾਤ

ਲੁਧਿਆਣਾ : ਪੀ.ਏ.ਯੂ. ਵਲੋਂ ਹਰ ਵੀਰਵਾਰ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿਚ ਇਸ ਵਾਰ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ । ਉਹਨਾਂ ਨੇ ਕੋਵਿਡ-19 ਦੌਰਾਨ ਯੂਨੀਵਰਸਿਟੀ ਦੀਆਂ ਪਸਾਰ ਸੇਵਾਵਾਂ ਦਾ ਜ਼ਿਕਰ ਕਰਦਿਆਂ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਆਉਂਦੇ ਦਿਨਾਂ ਵਿਚ ਵੀ ਹਰ ਸ਼ੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਕਿਸਾਨਾਂ ਨੂੰ ਨਵੀਨ ਜਾਣਕਾਰੀ ਪਹੁੰਚਾਈ ਜਾਵੇਗੀ।

ਉਹਨਾਂ ਨੇ ਯੂਨੀਵਰਸਿਟੀ ਦੇ ਪ੍ਰਕਾਸ਼ਨ ਢਾਂਚੇ ਬਾਰੇ ਵੀ ਵਿਸਥਾਰ ਨਾਲ ਗੱਲ ਕੀਤੀ। ਫਲ ਮਾਹਿਰ ਡਾ. ਜਸਵਿੰਦਰ ਸਿੰਘ ਬਰਾੜ ਨੇ ਮੌਜੂਦਾ ਮੌਸਮ ਦੌਰਾਨ ਬਾਗਬਾਨੀ ਫਸਲਾਂ ਸੰਬੰਧੀ ਕਿਸਾਨਾਂ ਦੇ ਸ਼ੰਕਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਉਹਨਾਂ ਨੇ ਬਾਗਾਂ ਦੀ ਸੰਭਾਲ ਅਤੇ ਨਵੇਂ ਬਾਗ ਲਾਉਣ ਬਾਰੇ ਵੀ ਕਿਸਾਨਾਂ ਨੂੰ ਨਵੀਂ ਤਕਨੀਕ ਤੋਂ ਜਾਣੂੰ ਕਰਵਾਇਆ। ਕੀਟ ਵਿਗਿਆਨੀ ਡਾ. ਵਿਜੈ ਕੁਮਾਰ ਨੇ ਨਰਮੇ ਦੀ ਚਾਲੂ ਫਸਲ ਬਾਰੇ ਆਪਣੇ ਵਿਚਾਰ ਰੱਖੇ।

ਡਾ. ਕੇ.ਕੇ. ਗਿੱਲ ਨੇ ਮੌਜੂਦਾ ਮੌਸਮ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ। ਹਫ਼ਤਾਵਾਰ ਖੇਤੀ ਰੁਝੇਵਿਆਂ ਸੰਬੰਧੀ ਡਾ. ਇੰਦਰਪ੍ਰੀਤ ਕੌਰ ਅਤੇ ਸ੍ਰੀ ਗੁਰਪ੍ਰੀਤ ਵਿਰਕ ਨੇ ਜਾਣਕਾਰੀ ਸਾਂਝੀ ਕੀਤੀ।

ਟੀਵੀ ਪੰਜਾਬ ਬਿਊਰੋ