● On air now · ਟੀਵੀ ਪੰਜਾਬ

Punjabi News · Since 2013

Breaking

ਕਿਸਾਨਾਂ ਦੇ ਧਰਨੇ ਕਾਰਨ ਟਰੈਫਿਕ ਰੂਟ ਬਦਲਿਆ

ਜਲੰਧਰ : ਗੰਨੇ ਦੀਆਂ ਕੀਮਤਾਂ ‘ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਜਲੰਧਰ ਵਿਖੇ ਜੋ ਧਰਨਾ ਦਿੱਤਾ ਜਾ ਰਿਹਾ ਹੈ, ਉਸ ਵਿਚ ਲੋਕਾਂ ਨੂੰ ਜਾਣ ਤੋਂ ਰੋਕਣ ਲਈ ਅੱਜ ਪੁਲਿਸ ਪ੍ਰਸ਼ਾਸਨ ਨੇ ਫਗਵਾੜਾ ਦੇ ਸ਼ੂਗਰ ਮਿੱਲ ਚੌਕ…


ਜਲੰਧਰ : ਗੰਨੇ ਦੀਆਂ ਕੀਮਤਾਂ ‘ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਜਲੰਧਰ ਵਿਖੇ ਜੋ ਧਰਨਾ ਦਿੱਤਾ ਜਾ ਰਿਹਾ ਹੈ, ਉਸ ਵਿਚ ਲੋਕਾਂ ਨੂੰ ਜਾਣ ਤੋਂ ਰੋਕਣ ਲਈ ਅੱਜ ਪੁਲਿਸ ਪ੍ਰਸ਼ਾਸਨ ਨੇ ਫਗਵਾੜਾ ਦੇ ਸ਼ੂਗਰ ਮਿੱਲ ਚੌਕ ਵਿਚ ਬੈਰੀਕੇਡ ਲਗਾ ਕੇ ਸਾਰਾ ਟ੍ਰੈਫ਼ਿਕ ਨਕੋਦਰ ਦੇ ਰੂਟ ਵੱਲ ਕੱਢ ਦਿੱਤਾ ਹੈ। ਹੁਣ ਲੁਧਿਆਣਾ ਤੋਂ ਜਲੰਧਰ ਆਉਣ ਵਾਲੇ ਲੋਕਾਂ ਨੂੰ ਵਾਇਆ ਨਕੋਦਰ ਆਉਣਾ ਪੈ ਰਿਹਾ ਹੈ।

ਇਸੇ ਤਰਾਂ ਚੰਡੀਗੜ੍ਹ ਤੋਂ ਆਉਣ ਵਾਲੇ ਟ੍ਰੈਫ਼ਿਕ ਨੂੰ ਹੁਸ਼ਿਆਰਪੁਰ ਚੌਕ ਬਾਈਪਾਸ ਤੋਂ ਰੋਕਿਆ ਗਿਆ ਹੈ। ਹੁਸ਼ਿਆਰਪੁਰ ਨੂੰ ਜਾਣ ਵਾਲੇ ਲੋਕਾਂ ਨੂੰ ਹੁਸ਼ਿਆਰਪੁਰ ਸਾਈਡ ਭੇਜਿਆ ਜਾ ਰਿਹਾ ਹੈ, ਜਦਕਿ ਜਲੰਧਰ ਆਉਣ ਵਾਲੇ ਲੋਕਾਂ ਨੂੰ ਇੱਥੋਂ ਹੀ ਵਾਪਸ ਕੀਤਾ ਜਾ ਰਿਹਾ ਹੈ।ਇਸ ਧਰਨੇ ਦੇ ਚਲਦਿਆਂ ਜੀ.ਟੀ. ਰੋਡ ‘ਤੇ ਵਾਹਨਾਂ ਦੀਆਂ ਕਾਫ਼ੀ ਲੰਬੀਆਂ ਲਾਈਨਾਂ ਲੱਗੀਆਂ ਹਨ।

ਟੀਵੀ ਪੰਜਾਬ ਬਿਊਰੋ


Filed under