ਸਾਬਕਾ ਅਕਾਲੀ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ

 ਗੁਰਦਾਸਪੁਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਬਕਾ ਅਕਾਲੀ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਇਸ ਬਾਰੇ ਟਵੀਟ ਕਰਦਿਆਂ ਲਿਖਿਆ ਹੈ ਕਿ ਪੰਜਾਬ ਤਬਦੀਲੀ ਲਈ ਤਿਆਰ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਵੇਂ ਅਸੀਂ ਦਿੱਲੀ ਵਿਚ ਚੰਗੀਆਂ ਸੜਕਾਂ, ਸਕੂਲ ਅਤੇ ਹਸਪਤਾਲ ਬਣਾਏ ਹਨ , ਮੁਫਤ ਬਿਜਲੀ ਅਤੇ ਸਾਫ ਪਾਣੀ ਮੁਹੱਈਆ ਕੀਤਾ ਗਿਆ ਹੈ,ਇਸੇ ਤਰ੍ਹਾਂ ਸਾਡਾ ਮਿਸ਼ਨ ਅਜਿਹਾ ਪੰਜਾਬ ਬਣਾਉਣਾ ਹੈ ਜਿੱਥੇ ਖੁਸ਼ੀਆਂ ਅਤੇ ਸ਼ਾਂਤੀ ਹੋਵੇ, ਸਾਰੇ ਬੱਚਿਆਂ ਨੂੰ ਚੰਗੀ ਅਤੇ ਮੁਫਤ ਸਿੱਖਿਆ ਮਿਲੇ, ਚੰਗਾ ਇਲਾਜ ਹੋਵੇ।

ਅਰਵਿੰਦ ਕੇਜਰੀਵਾਲ ਨੇ ਕਸ਼ਮੀਰ ‘ਤੇ ਕਾਂਗਰਸੀ ਨੇਤਾਵਾਂ ਦੇ ਬਿਆਨਾਂ’ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਭਾਰਤ ਇਕ ਹੈ। ਕੋਈ ਵੀ ਸਾਨੂੰ ਵੱਖ ਨਹੀਂ ਕਰ ਸਕਦਾ। ਅਜਿਹੇ ਬਿਆਨ ਸਹੀ ਨਹੀਂ ਹਨ। ਪੰਜਾਬ ਇਕ ਸਰਹੱਦੀ ਸੂਬਾ ਹੈ, ਇੱਥੇ ਕੋਈ ਵੀ ਬਿਆਨ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਦਿੱਤਾ ਜਾਣਾ ਚਾਹੀਦਾ ਹੈ।

ਅਸੀਂ ਇਨ੍ਹਾਂ ਚੀਜ਼ਾਂ ‘ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦੇ। ਅਸੀਂ ਇਕ ਅਜਿਹਾ ਪੰਜਾਬ ਬਣਾਉਣਾ ਚਾਹੁੰਦੇ ਹਾਂ ਜਿੱਥੇ ਖੁਸ਼ਹਾਲੀ ਅਤੇ ਸ਼ਾਂਤੀ ਹੋਵੇ, ਚਾਹੇ ਵਿਅਕਤੀ ਦਾ ਧਰਮ ਅਤੇ ਜਾਤ ਕੋਈ ਵੀ ਹੋਵੇ।

ਟੀਵੀ ਪੰਜਾਬ ਬਿਊਰੋ